ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਮਾਂ ਨਾਲ ਮੁਲਾਕਾਤ ਕਰ ਕੇ ਜੇਲ੍ਹ ਅੰਦਰ ਵਾਪਸ ਆ ਰਹੇ ਹਵਾਲਾਤੀ ਦੇ ਕਬਜ਼ੇ ਵਿੱਚੋਂ ਚਰਸ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿੰਘ ਦੀ ਸ਼ਕਿਾਇਤ ਤੇ ਹਵਾਲਾਤੀ ਕੁਲਦੀਪ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਸਾਢੇ ਗਿਆਰਾਂ ਵਜੇ ਦੇ ਕਰੀਬ ਹਵਾਲਾਤੀ ਕੁਲਦੀਪ ਸਿੰਘ ਆਪਣੀ ਮਾਤਾ ਹਰਭਜਨ ਕੌਰ ਨਾਲ ਮੁਲਾਕਾਤ ਕਰਕੇ ਜੇਲ੍ਹ ਅੰਦਰ ਦਾਖਲ ਹੋਇਆ। ਇਸੇ ਦੌਰਾਨ ਜਦ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੀ ਪਹਿਨੀ ਹੋਈ ਜੈਕਟ ਦੀ ਸੱਜੀ ਜੇਬ ਚੋਂ 8.5 ਗ੍ਰਾਮ ਚਰਸ ਬਰਾਮਦ ਕੀਤੀ ਗਈ।
ਬੋਸਟਲ ਜੇਲ੍ਹ 'ਚੋਂ ਤਿੰਨ ਮੋਬਾਈਲ ਫ਼ੋਨ ਅਤੇ ਚਾਰਜਰ ਬਰਾਮਦ
ਇਸ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਬੋਸਟਲ ਜੇਲ੍ਹ ਦੇ ਬੈਰਕਾਂ ਦੀ ਕੀਤੀ ਗਈ ਚੈਕਿੰਗ ਦੇ ਦੌਰਾਨ ਤਿੰਨ ਮੋਬਾਇਲ ਫੋਨ ਅਤੇ ਇੱਕ ਚਾਰਜਰ ਬਰਾਮਦ ਕੀਤਾ ਗਿਆ। ਮੁਲਜ਼ਮਾਂ ਨੇ ਅਜਿਹਾ ਕਰਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ। ਦੋਵਾਂ ਕੇਸਾਂ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਵੱਖ-ਵੱਖ ਦੋ ਮੁਕੱਦਮੇ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
Posted By: Jagjit Singh