- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਜੈਬ ਸਿੰਘ ਸੱਗੂ ਵੈੱਲਫੇਅਰ ਕੌਂਸਲ ਨੇ ਕਰਵਾਏ 40 ਮਰੀਜ਼ਾ ਅਪ੍ਰੇਸ਼ਨ

ਸੁਖਦੇਵ ਗਰਗ, ਪੰਜਾਬੀ ਜਾਗਰਣ
ਜਗਰਾਓਂ : ਸਮਾਜ ਸੇਵੀ ਸੰਸਥਾ ਅਜੈਬ ਸਿੰਘ ਸੱਗੂ ਵੈੱਲਫੇਅਰ ਕੌਂਸਲ ਵੱਲੋਂ ਲਾਇਨਜ਼ ਕਲੱਬ ਜਗਰਾਓਂ ਮੇਨ ਦੇ ਸਹਿਯੋਗ ਨਾਲ 40 ਮਰੀਜ਼ਾਂ ਦੀਆਂ ਅੱਖਾਂ ਦੇ ਸਫਲਤਾਪੂਰਵਕ ਆਪ੍ਰੇਸ਼ਨ ਕਰਵਾਏ ਗਏ। ਕੌਂਸਲ ਦੇ ਪ੍ਰਧਾਨ ਡਾ. ਹਰਵਿੰਦਰ ਸੱਗੂ, ਸੈਕਟਰੀ ਪ੍ਰਵੀਨ ਜੈਨ, ਕੈਸ਼ੀਅਰ ਨਰੇਸ਼ ਗੁਪਤਾ, ਰਾਕੇਸ਼ ਸਿੰਗਲਾ ਅਤੇ ਸੋਹਣ ਸਿੰਘ ਸੱਗੂ ਨੇ ਦੱਸਿਆ ਕਿ ਸਰਪ੍ਰਸਤ ਪ੍ਰਸ਼ੋਤਮ ਲਾਲ ਖ਼ਲੀਫ਼ਾ, ਕਮਲਜੀਤ ਸਿੰਘ ਮੱਲ੍ਹਾ, ਕਿਰਨਜੀਤ ਸਿੰਘ ਗ਼ਾਲਿਬ ਅਤੇ ਜਸਵੰਤ ਸਿੰਘ ਸੱਗੂ ਦੀ ਅਗਵਾਈ ਹੇਠ ਗੁਰਦੁਆਰਾ ਵਿਸ਼ਵਕਰਮਾ ਮੰਦਰ ਅੱਡਾ ਰਾਏਕੋਟ ਵਿਖੇ ਐਤਵਾਰ ਨੂੰ ਲਗਾਏ 22ਵੇਂ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਦੌਰਾਨ ਅਪ੍ਰੇਸ਼ਨ ਵਾਲੇ 42 ਮਰੀਜ਼ ਸਾਹਮਣੇ ਆਏ ਸਨ। ਜਿਨ੍ਹਾਂ ਵਿਚੋਂ 40 ਮਰੀਜ਼ਾਂ ਦੇ ਆਪ੍ਰੇਸ਼ਨ ਸੰਕਰਾ ਹਸਪਤਾਲ ਮੁੱਲਾਂਪੁਰ ਵਿਖੇ ਸਫਲਤਾਪੂਰਵਕ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਸਾਰੇ ਮਰੀਜ਼ਾਂ ਨੂੰ ਆਪ੍ਰੇਸ਼ਨ ਉਪਰੰਤ ਮੰਗਲਵਾਰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਜਿਨ੍ਹਾਂ ਨੂੰ ਉਨ੍ਹਾਂ ਦੇ ਘਰ ਭੇਜ ਦਿੱਤਾ ਗਿਆ। ਕੈਂਪ ਵਿਚ ਸਹਿਯੋਗ ਦੇਣ ਲਈ ਸੰਕਰਾ ਹਸਪਤਾਲ ਤੋਂ ਡਾਕਟਰਾਂ ਦੀ ਟੀਮ, ਲਾਇਨਜ਼ ਕਲੱਬ ਜਗਰਾਓਂ ਮੇਨ ਅਤੇ ਹੋਰ ਸ਼ਖ਼ਸੀਅਤਾਂ ਦਾ ਕੌਂਸਲ ਦੇ ਸਰਪ੍ਰਸਤ ਪ੍ਰਸ਼ੋਤਮ ਲਾਲ ਖ਼ਲੀਫ਼ਾ, ਕਮਲਜੀਤ ਸਿੰਘ ਮੱਲਾ, ਕਿਰਨਜੀਤ ਸਿੰਘ ਗ਼ਾਲਿਬ ਅਤੇ ਜਸਵੰਤ ਸਿੰਘ ਸੱਗੂ ਨੇ ਧੰਨਵਾਦ ਕਰਦਿਆਂ ਕੌਂਸਲ ਵੱਲੋਂ ਅੱਖਾਂ ਦਾ ਕੈਂਪ ਹਰੇਕ ਸਾਲ ਲਗਾਇਆ ਜਾਂਦਾ ਹੈ।