ਪਾਲੀ ਦੇਤਵਾਲੀਆ ਨਾਲ ਕੀਤਾ ਦੁੱਖ ਸਾਂਝਾ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਦੇਤਵਾਲੀਆ ਨਾਲ ਦੁੱਖ ਸਾਂਝਾ
Publish Date: Tue, 05 May 2026 06:40 PM (IST)
Updated Date: Wed, 06 May 2026 04:11 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਤੇ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸ੍ਰੋਮਣੀ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (38) ਦੇ ਬੀਤੇ ਦਿਨੀਂ ਬੇਵਕਤ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਦੇਤਵਾਲੀਆ ਦੇ ਗ੍ਰਹਿ ਵਿਖੇ ਪੁੱਜੇ ਕੇ ਆਗੂਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਦੇਤਵਾਲੀਆ ਦੇ ਇਕਲੌਤੇ ਸਪੁੱਤਰ ਦੀ ਕੁੱਝ ਦਿਨ ਪਹਿਲਾਂ ਬਿਮਾਰੀ ਪਿੱਛੋ ਮੌਤ ਹੋ ਗਈ। ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਲੁਧਿਆਣਾ ਦੇ ਕੋਆਰਡੀਨੇਟਰ ਪ੍ਰਿਥੀਪਾਲ ਸਿੰਘ ਬਟਾਲਾ ਅਤੇ ਜਗਰਾਉਂ ਤੋਂ ਹਲਕਾਅ ਇੰਚਾਰਜ ਰਾਜੀਵ ਕੁਮਾਰ ਲਵਲੀ (ਪ੍ਰਧਾਨ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ) ਅਤੇ ਫਾਉਂਡੇਸ਼ਨ ਦੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਤੇ ਸਰਪ੍ਰਸਤ ਪ੍ਰਗਟ ਸਿੰਘ ਗਰੇਵਾਲ ਨੇ ਦੇਤਵਾਲੀਆ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਕਦੇ ਵੀ ਪੂਰਾ ਨਹੀਂ ਹੋ ਸਕਣ ਵਾਲਾ ਘਾਟਾ ਹੈ। ਉਹ ਪਰਮਾਤਮਾ ਅੱਗੇ ਇਹੋ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਹੋਈ ਰੂਹ ਨੂੰ ਸ਼ਾਂਤੀ ਪ੍ਰਦਾਨ ਕਰਨ ਅਤੇ ਪਰਿਵਾਰਕ ਮੈਂਬਰਾਂ ਨੂੰ ਇਸ ਦੁੱਖ ਨੂੰ ਸਹਿਣ ਕਰਨ ਲਈ ਬੱਲ ਬਖਸ਼ਣ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਰਜਿੰਦਰ ਸਿੰਘ ਜਵੱਦੀ, ਮਨਪ੍ਰੀਤ ਸਿੰਘ ਮਨੀ, ਕੰਵਲਪ੍ਰੀਤ ਫੁੱਲਾਂਵਾਲ, ਬਲਰਾਜ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਖਾਲਸਾ ਵੀ ਮੌਜੂਦ ਰਹੇ।