-ਪੰਜਾਬ ਸਰਕਾਰ ਨੂੰ ਘੇਰਿਆ, ਨਸ਼ਿਆਂ, ਗੈਂਗਸਟਰ ਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ। ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ : ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੋਮਵਾਰ ਅਕਾਲੀ ਦਲ ਨੇ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਦੇ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਵਿਰੋਧ ਪੱਤਰ ਪੜ੍ਹਿਆ। ‘ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ’ ਵੱਲੋਂ ਦਿੱਤੇ ਸੱਦੇ ਦੇ ਸਮਰਥਨ ਵਿੱਚ ਅਕਾਲੀ ਦਲ ਹਲਕਾ ਜਗਰਾਓਂ ਵੱਲੋਂ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਐੱਸਆਰ ਕਲੇਰ ਦੀ ਅਗਵਾਈ ਹੇਠ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਦੀ ਰਿਹਾਇਸ਼ ਦੇ ਬਾਹਰ ਵਿਰੋਧ ਪੱਤਰ ਪੜ੍ਹ ਕੇ ਲਗਾਇਆ ਗਿਆ ਤੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰ ਵਾਦ ਅਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਐੱਸਆਰ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਥੇਬੰਦਕ ਸਕੱਤਰ ਕਮਲਜੀਤ ਸਿੰਘ ਮੱਲ੍ਹਾ ਸਮੇਤ ਅਕਾਲੀ ਆਗੂਆਂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਨਾ ਤੇ ਮਾਮਲੇ ਨਾਲ ਸਬੰਧਿਤ ਸਵਾਲਾਂ ਦਾ ਨਿਰਪੱਖ ਢੰਗ ਨਾਲ ਨਿਪਟਾਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕ ਇਨਸਾਫ਼ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਧਰਨੇ-ਪ੍ਰਦਰਸ਼ਨ ਕਰ ਰਹੇ ਹਨ, ਜਿਸ ਤੋਂ ਲੋਕਾਂ ਦੀਆਂ ਚਿੰਤਾਵਾਂ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਵਧਦਾ ਪ੍ਰਕੋਪ, ਗੈਂਗਸਟਰਾਂ ਦੀਆਂ ਸਰਗਰਮੀਆਂ, ਗੋਲੀਆਂ ਚੱਲਣ ਦੀਆਂ ਘਟਨਾਵਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਲੋਕਾਂ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਅਨੁਸਾਰ ਲੋਕ ਆਪਣੇ ਘਰਾਂ ਅਤੇ ਕਾਰੋਬਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਐਲਾਨ ਕਰਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਜ਼ਮੀਨੀ ਪੱਧਰ ’ਤੇ ਅਪਰਾਧਾਂ ਨੂੰ ਰੋਕਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਕਈ ਚਰਚਿਤ ਘਟਨਾਵਾਂ ਨੇ ਵੀ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਇਨ੍ਹਾਂ ਵਿੱਚ ਪ੍ਰਸਿੱਧ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ, ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ ਸ਼ਾਮਲ ਹਨ। ਇਨ੍ਹਾਂ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਨੂੰ ਡੂੰਘਾ ਦੁੱਖ ਪਹੁੰਚਾਇਆ ਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਬਹਿਸ ਨੂੰ ਹੋਰ ਤੇਜ਼ ਕੀਤਾ ਹੈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਨਸ਼ਿਆਂ ਦੇ ਕਾਰੋਬਾਰ ਅਤੇ ਇਸ ਨਾਲ ਜੁੜੀਆਂ ਸਮਾਜਿਕ ਸਮੱਸਿਆਵਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਹੌਸਲਾ ਦੇਣ ਦੀ ਲੋੜ ਹੈ। ਜੇਕਰ ਕਿਸੇ ਵਿਅਕਤੀ ਨਾਲ ਧੱਕੇਸ਼ਾਹੀ ਜਾਂ ਅਨਿਆਂ ਹੋਣ ਦੇ ਦੋਸ਼ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਲੋਕਾਂ ਦੇ ਹੱਕਾਂ, ਇਨਸਾਫ਼ ਤੇ ਪੰਜਾਬ ਦੀ ਅਮਨ-ਸ਼ਾਂਤੀ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਜੱਟ ਗਰੇਵਾਲ, ਪਰਮਿੰਦਰ ਸਿੰਘ ਚੀਮਾ, ਰਣਧੀਰ ਸਿੰਘ ਚੱਕਰ, ਸ਼ਿਵਰਾਜ ਸਿੰਘ ਸਰਪੰਚ, ਸਰਪ੍ਰੀਤ ਸਿੰਘ ਕਾਉਂਕੇ, ਕੁਲਦੀਪ ਸਿੰਘ ਗਿੱਦੜਵਿੰਡੀ, ਮਨਦੀਪ ਸਿੰਘ ਗ਼ਾਲਿਬ, ਤਜਿੰਦਰ ਸਿੰਘ ਕੰਨੀਆਂ, ਸਰਕਲ ਪ੍ਰਧਾਨ ਚਰਨਜੀਤ ਸਿੰਘ ਜਗਰਾਓਂ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਗੁਰਫ਼ਤਿਹ ਸਿੰਘ ਗਰੇਵਾਲ, ਰੇਸ਼ਮ ਸਿੰਘ ਮਾਣੂਕੇ, ਪਰਮਿੰਦਰ ਸਿੰਘ ਕੰਬੋ ਹਠੂਰ, ਜਸਪ੍ਰੀਤ ਸਿੰਘ ਲੱਖਾ ਚੱਕਰ, ਸੁਖਦੇਵ ਸਿੰਘ ਜੱਗਾ ਸੇਖੋਂ, ਗੁਰਪ੍ਰੀਤ ਸਿੰਘ ਬੱਸੂਵਾਲ, ਹਰਦੇਵ ਸਿੰਘ ਬੌਬੀ, ਜਤਿੰਦਰ ਸਿੰਘ ਸਿੱਧਵਾਂ ਖ਼ੁਰਦ, ਦੀਪਇੰਦਰ ਭੰਡਾਰੀ, ਸਰਪੰਚ ਜਸਵੀਰ ਸਿੰਘ ਦੇਹੜਕਾ, ਬੂਟਾ ਸਿੰਘ ਭੰਮੀਪੁਰਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸੰਦੀਪ ਸਿੰਘ ਮੱਲ੍ਹਾ, ਸਤਨਾਮ ਸਿੰਘ ਬੱਸੂਵਾਲ, ਜਸਵੰਤ ਸਿੰਘ ਪੱਤੀ ਮੁਲਤਾਨੀ, ਗੁਰਵਿੰਦਰ ਤਰਫ ਕੋਟਲੀ, ਜਗਰੂਪ ਸਿੰਘ ਕੋਠੇ ਅੱਠ ਚੱਕ, ਜਗਦੇਵ ਸਿੰਘ ਕਾਕਾ ਲੰਮੇ, ਭਾਵਖੰਡਨ ਸਿੰਘ ਗਿੱਦੜਵਿੰਡੀ, ਗੁਰਬਚਨ ਸਿੰਘ ਬਾਘੀਆਂ, ਕਰਨੈਲ ਸਿੰਘ ਜਨੇਤਪੁਰਾ, ਬਲਰਾਜ ਸਿੰਘ ਗਰੇਵਾਲ ਲੀਲ੍ਹਾਂ, ਸਰਬਜੀਤ ਸਿੰਘ ਕੰਨਗੋ ਸ਼ੇਰਪੁਰ ਕਲਾਂ, ਨਿਰਭੈ ਸਿੰਘ ਅਲੀਗੜ੍ਹ, ਮਨਜੀਤ ਸਿੰਘ ਬਿੱਟੂ, ਮਿੰਟੂ ਸਵੱਦੀ, ਬੂਟਾ ਸਿੰਘ ਬੁਰਜ ਕੁਲਾਰਾਂ, ਨਿਰਮਲ ਸਿੰਘ ਬੁਰਜ ਕੁਲਾਰਾਂ, ਬਲਵੰਤ ਸਿੰਘ ਬਾਦਲ ਹਠੂਰ, ਜਗਜੀਤ ਸਿੰਘ ਡੱਲਾ, ਬਿੱਟੂ ਸਿੱਧੂ ਡੱਲਾ, ਸੁਖਵੀਰ ਸਿੰਘ ਰਾਜੂ ਡਾਗੀਆ, ਜਸਵੰਤ ਸਿੰਘ ਗਰੇਵਾਲ ਗ਼ਾਲਿਬ, ਜਗਜੀਤ ਸਿੰਘ ਨੰਬਰਦਾਰ ਗ਼ਾਲਿਬ, ਭੁਪਿੰਦਰ ਸਿੰਘ ਗਿੱਲ ਗ਼ਾਲਿਬ, ਸਤਨਾਮ ਸਿੰਘ ਜਗਰਾਓਂ, ਕਮਲਦੀਪ ਸਿੰਘ ਜਗਰਾਓਂ, ਵਿੱਕੀ ਗ਼ਾਲਿਬ, ਜਤਿੰਦਰ ਸਿੰਘ ਕਲੇਰ, ਗੁਰਦੀਪ ਸਿੰਘ ਗ਼ਾਲਿਬ ਖ਼ੁਰਦ, ਦਵਿੰਦਰ ਸਿੰਘ ਖੇਲ੍ਹਾਂ, ਜੈਪਾਲ ਸਿੰਘ ਸ਼ੇਰਪੁਰ ਕਲਾ, ਸਿਮਰਨ ਬਾਵਾ, ਕਰਮਜੀਤ ਸਿੰਘ ਕੋਠੇ ਸ਼ੇਰਜੰਗ, ਜਗਤਾਰ ਸਿੰਘ ਕੋਠੇ ਅੱਠ ਚੱਕ, ਅਵਤਾਰ ਸਿੰਘ ਬਿੱਲਾ, ਅਰਸ਼ ਡੱਲਾ, ਸਰਵੇਸ਼ ਮਾਣੂਕੇ, ਸੁਖਮਿੰਦਰ ਮਾਣੂਕੇ, ਹਰਕੀਰਤ ਸਿੰਘ ਸਿੱਧਵਾਂ, ਰਿੰਕੂ ਅਮਰਗੜ੍ਹ ਕਲੇਰ, ਸਰਤਾਜ ਸਿੰਘ ਗ਼ਾਲਿਬ ਰਣ ਸਿੰਘ, ਜਸਪ੍ਰੀਤ ਸਿੰਘ ਚੀਮਾ, ਜਗਤਾਰ ਸਿੰਘ ਤਾਰੀ ਕੋਠੇ ਅੱਠ ਚੱਕ, ਪਿ੍ਰਤਪਾਲ ਸਿੰਘ ਮੱਲ੍ਹਾ, ਸੁੱਖੂ ਜਗਰਾਓਂ, ਮਨਦੀਪ ਸਿੰਘ ਸਿੱਧਵਾਂ, ਗੁਰਨਾਮ ਸਿੰਘ ਕੋਠੇ ਸ਼ੇਰਜੰਗ, ਬਲਜਿੰਦਰ ਸਿੰਘ ਅਖਾੜਾ, ਗੁਰਦੀਪ ਸਿੰਘ ਬੁਜਗਰ, ਗੁਰਵਿੰਦਰ ਜੋਜੋ, ਬੂਟਾ ਸਿੰਘ ਮਾਣੂਕੇ, ਜਸਵੰਤ ਸਿੰਘ ਲੰਮੇ, ਨੇਕ ਸਿੰਘ ਲੰਮੇ, ਗਮਦੂਰ ਸਿੰਘ ਲੰਮੇ ਆਦਿ ਹਾਜ਼ਰ ਸਨ । ਜ਼ਿਲ੍ਹਾ ਕੋਆਰਡੀਨੇਟਰ ਵਿੱਕੀ ਥਿੰਦ ਨੂੰ ਸੌਂਪਿਆ ਵਿਰੋਧ ਪੱਤਰ ਆਮ ਆਦਮੀ ਪਾਰਟੀ ਦੇ ਨਸ਼ਿਆਂ ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਕਰਮਜੀਤ ਸਿੰਘ ਥਿੰਦ ਨੂੰ ਵਿਰੋਧ ਪੱਤਰ ਸੌਂਪਦਿਆਂ ਅਕਾਲੀ ਦਲ ਦੇ ਆਗੂਆਂ ਨੇ ਝੋਟਾ ਦੀ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਮਨ-ਸ਼ਾਂਤੀ ਤੇ ਸੁਰੱਖਿਅਤ ਮਾਹੌਲ ਦੀ ਉਮੀਦ ਕਰਦੇ ਹਨ, ਇਸ ਲਈ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਠੋਸ ਕਦਮ ਚੁੱਕਣੇ ਚਾਹੀਦੇ ਹਨ।