ਅਕਾਲੀ ਦਲ ਯੂਥ ਵਿੰਗ ਦਾ ਵਿਧਾਨ ਸਭਾ ਚੋਣਾਂ ’ਚ ਹੋਵੇਗਾ ਅਹਿਮ ਰੋਲ : ਸਿੰਮਕ ਅਕਾਲੀ ਦਲ ਯੂਥ ਵਿੰਗ ਦੇ ਵਰਕਰਾਂ ਵੱਲੋਂ ਅਗਾਮੀ ਚੋਣਾਂ ’ਚ ਸਰਕਾਰ ਬਣਾਉਣ’ਚ ਅਹਿਮ ਰੋਲ ਹੋਵੇਗਾ - ਸਿੰਮਕ
Publish Date: Tue, 27 Oct 2026 08:34 PM (IST)
Updated Date: Tue, 27 Oct 2026 08:37 PM (IST)
ਸਵਰਨ ਗੌਂਸਪੁਰੀ, ਪੰਜਾਬੀ ਜਾਗਰਣ, ਹੰਬੜਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਆ ਰਹੀਆ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪਿੰਡਾਂ ਵਿੱਚ ਪਾਰਟੀ ਦੇ ਆਗੂਆਂ ਨਾਲ ਮਿਲ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਲਕਾ ਗਿੱਲ ਦੇ ਪਿੰਡਾਂ ਵਿੱਚ ਪਾਰਟੀ ਦੇ ਸਰਗਰਮ ਵਰਕਰਾਂ ਨਾਲ ਮੀਟਿੰਗਾਂ ਕਰਕੇ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸਰਪੰਚ ਬਲਕਰਨ ਸਿੰਘ ਬਾਜਵਾ ਜੈਨਪੁਰ ਦੇ ਗ੍ਰਹਿ ਵਿਖੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰਨ ਮੌਕੇ ਤੇ ਗੱਲਬਾਤ ਕਰਦਿਆਂ ਨੇ ਕਿਹਾ ਜਲਦ ਹੀ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹਲਕਾ ਗਿੱਲ ਦੇ ਸਮੂਹ ਪਿੰਡਾਂ ਵਿੱਚ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਯੂਥ ਵਿੰਗ ਦੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤਾਂ ਕਿ ਉਹ ਲੋਕਾਂ ਨੂੰ ਪਾਰਟੀ ਦੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈਪ੍ਰੇਰਿਤ ਕਰਨ। ਉਨ੍ਹਾਂ ਨੇ ਕਿਹਾ ਇਸ ਵਾਰ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਯੂਥ ਅਕਾਲੀ ਦਲ ਦੇ ਸਰਗਰਮ ਵਰਕਰਾਂ ਦੀ ਅਹਿਮ ਭੂਮਿਕਾ ਹੋਵੇਗੀ। ਹੁਣ ਪੰਜਾਬ ਦੇ ਲੋਕ ਵੀ ਆਪ ਦੀ ਸਰਕਾਰ ਤੋਂ ਅੱਕ ਚੁੱਕੇ ਹਨ। ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ। ‘ਆਪ’ ਦੀ ਸਰਕਾਰ ਵਿੱਚ ਪੰਜਾਬ ਦਾ ਮਾਹੌਲ ਬਹੁਤ ਖ਼ਰਾਬ ਹੋ ਚੁੱਕਾ ਹੈ। ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਮੁਲਾਜ਼ਮ ਵਰਗ ਦੇ ਨਾਲ ਨਾਲ ਪੰਜਾਬ ਦੇ ਲੋਕ ਵੀ ਤੰਗ ਆ ਚੁੱਕੇ ਹਨ।