ਤਰੁਣ ਆਨੰਦ, ਦੋਰਾਹਾ : ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਸੱਤਾ 'ਚ ਆਈ ਕਾਂਗਰਸ ਪਾਰਟੀ ਤੋ ਲੋਕ ਬੇਹੱਦ ਨਿਰਾਸ਼ ਹਨ। ਕਿਉਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਹਰ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ 'ਚੋਂ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ। ਇਸ ਲਈ ਪੰਜਾਬ ਦੇ ਲੋਕ ਹੁਣ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ ਤੇ ਕਾਂਗਰਸ ਪਾਰਟੀ ਨੂੰ ਚਲਦਾ ਕਰਨ ਲਈ ਚੋਣਾਂ ਦਾ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੋ੍ਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਜਗਦੀਪ ਲਹਿਲ, ਅਕਾਲੀ ਦਲ ਐਸਸੀ ਵਿੰਗ ਪਾਇਲ ਦੇ ਪ੍ਰਧਾਨ ਪਰਮਿੰਦਰ ਸਿੰਘ ਭੱਠਲ, ਅਕਾਲੀ ਦਲ ਯੂਥ ਵਿੰਗ ਦੋਰਾਹਾ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ ਨੇ ਕੀਤਾ।

ਉਨ੍ਹਾਂ ਕਿਹਾ ਕਿ ਸੋ੍ਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਹਿਮ ਕੰਮ ਕੀਤੇ ਹਨ। ਇਸ ਕਰਕੇ ਹੀ ਹਰ ਵਰਗ ਸ਼ੋ੍ਮਣੀ ਅਕਾਲੀ ਦਲ ਬਸਪਾ ਗਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਪੰਜਾਬ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ਦੀ ਸਰਕਾਰ ਨੇ ਜਦੋਂ ਦੀ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਸ ਨੇ ਹਰ ਵਰਗ ਨੂੰ ਸਹੂਲਤਾਂ ਦੇਣੀਆਂ ਤਾਂ ਕੀ, ਸਗੋਂ ਮਿਲ ਰਹੀਆਂ ਸਹੂਲਤਾਂ ਨੂੰ ਵੀ ਬੰਦ ਕਰ ਦਿੱਤਾ ਹੈ। ਜਿਸ ਕਰਕੇ ਅੱਕ ਕਾਂਗਰਸ ਦੇ ਰਾਜ ਅੰਦਰ ਸੂਬੇ ਦੇ ਲੋਕ ਮੁੱਢਲੀਆਂ ਸਹੂਲਤਾਂ ਤੋ ਵਾਂਝੇ ਹਨ ਤੇ ਸ਼ੋ੍ਮਣੀ ਅਕਾਲੀ ਦਲ ਬਸਪਾ ਗਠਜੋੜ ਦੀ ਸਰਕਾਰ ਨੂੰ ਸੱਤਾ 'ਚ ਲਿਆਉਣ ਲਈ ਵੋਟਾਂ ਦੀ ਉਡੀਕ ਕਰ ਰਹੇ ਹਨ।