- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੀ 'ਵਰਕਰਾਂ ਨਾਲ ਮਿਲਣੀ' ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਗਹਿਰੀ ਚਿੰਤਾ ਪ੍ਰਗਟ

-ਅਕਾਲੀ ਦਲ ਦੇ 'ਵਰਕਰਾਂ ਨਾਲ ਮਿਲਣੀ' ’ਚ ਪੰਜਾਬ ਦੇ ਹਾਲਾਤ ’ਤੇ ਪ੍ਰਗਟਾਈ ਚਿੰਤਾ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸਰਕਲ ਸ਼ਕਤੀ ਨਗਰ ਟਿੱਬਾ ਰੋਡ ਵਿਖੇ ਸ੍ਰੋਮਣੀ ਅਕਾਲੀ ਦਲ ਵੱਲੋਂ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਵਰਕਰ ਸਾਥੀਆਂ ਨਾਲ ਵਿਚਾਰ-ਮਿਲਣੀ ਕੀਤੀ ਗਈ। ਇਸ ਮੌਕੇ ਹਾਜ਼ਰ ਵਰਕਰ ਸਾਥੀਆਂ ਤੇ ਇਲਾਕਾਈ ਲੀਡਰਸ਼ਿਪ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ। ਜਿਸ ਵਿੱਚ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਪੁੱਜੇ।
ਮੀਟਿੰਗ ਨੂੰ ਸੰਬਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਇਲਾਕੇ ਵਿੱਚ ਮੌਜੂਦਾ ਤੇ ਪਿਛਲੇ ਵਿਧਾਇਕਾਂ ਦੇ ਦਫ਼ਤਰਾਂ ਦੇ ਬਿਲਕੁਲ ਨੇੜੇ ਕਥਿਤ ਤੌਰ ’ਤੇ ਸਰੇਆਮ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਨੇ ਮਾਪਿਆਂ, ਭੈਣਾਂ, ਪਤਨੀਆਂ ਤੇ ਬੱਚਿਆਂ ਨੂੰ ਗਹਿਰੇ ਦੁੱਖ ਵਿੱਚ ਧੱਕ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਵਿੱਚ ਸਰਕਾਰਾਂ ਦੀ ਨਾਕਾਮੀ ਦਾ ਸਭ ਤੋਂ ਵੱਧ ਖਮਿਆਜ਼ਾ ਪੰਜਾਬ ਦੇ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ। ਪੰਜਾਬ ਵਿੱਚ ਨਸ਼ਿਆਂ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਅਤੇ ਸਿੱਖੀ ਨਾਲ ਜੁੜੇ ਮਸਲਿਆਂ ’ਤੇ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਵਰਕਰਾਂ ਨੇ ਪੰਜਾਬ ਦੇ ਹਿੱਤਾਂ ਅਤੇ ਸੂਬੇ ਦੇ ਭਵਿੱਖ ਲਈ ਇਕਜੁੱਟ ਹੋ ਕੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦਾ ਅਹਿਦ ਵੀ ਕੀਤਾ। ਵਿਧਾਇਕ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਕਾਰਨ ਪੰਜਾਬੀਅਤ ਦੀ ਲੁੱਟ ਹੋ ਰਹੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਦੇ ਵਿਧਾਇਕਾਂ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨਾਂ ਤੇ ਅਪਣਾਈਆਂ ਜਾ ਰਹੀਆਂ ਨੀਤੀਆਂ ਕਾਰਨ ਸਿੱਖੀ ਤੇ ਸਿੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਨੀਤੀਆਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ।
ਇਸ ਮੌਕੇ ਸਰਕਲ ਪ੍ਰਧਾਨ ਡਾ. ਅਸ਼ਵਨੀ ਪਾਸੀ, ਸੀਨੀਅਰ ਮੀਤ ਪ੍ਰਧਾਨ ਰਛਪਾਲ ਸਿੰਘ ਫੌਜੀ, ਇਰਸ਼ਾਦ ਮੁਹੰਮਦ, ਵਾਰਡ ਪ੍ਰਧਾਨ ਦਲਵੀਰ ਸਿੰਘ ਚੀਮਾ, ਅਵਤਾਰ ਸਿੰਘ, ਕੁਲਵਿੰਦਰ ਸਿੰਘ ਫੌਜੀ, ਲਖਵੀਰ ਸਿੰਘ, ਵਰਿੰਦਰ ਧੀਰ, ਗੁਰਜੀਤ ਸਿੰਘ, ਹਰਦੀਪ ਸਿੰਘ ਮੁਲਤਾਨੀ, ਡਾ. ਕੁਲਵੰਤ ਸਿੰਘ, ਬਲਕਾਰ ਸਿੰਘ ਅਨੰਦਪੁਰ, ਸੁਰੇਸ਼ ਕਾਕਾ, ਬੀਬੀ ਜਸਵਿੰਦਰ ਕੌਰ, ਬੀਬੀ ਪਰਮਜੀਤ ਕੌਰ ਬਾਜਵਾ, ਗੁਰਜੀਤ ਸਿੰਘ, ਸ਼ਿਵ ਵਰਮਾ, ਸਿਮਰਨਜੀਤ ਸਿੰਘ ਰਾਜੂ, ਸੁਖਵਿੰਦਰ ਸਿੰਘ ਸੁੱਖੀ, ਬਲਦੇਵ ਰਾਜ ਪੱਪੂ ਗੂਜਰ, ਮਹਿੰਦਰ ਸਿੰਘ ਉਬਰਾਏ, ਬਾਪੂ ਸਰੂਪ ਸਿੰਘ, ਰਜਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਨਵਾਬ ਮਲਿਕ, ਰਣਜੀਤ ਸਿੰਘ ਬਜਾਜ, ਜੋਧ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ ਕਰਮਸਰ, ਰੋਬਿਨ ਅਤੇ ਦਿਲਬਾਗ ਸਿੰਘ ਸੰਧੂ ਸਮੇਤ ਸੈਂਕੜੇ ਵਰਕਰ ਸਾਥੀ ਹਾਜ਼ਰ ਸਨ।