ਅਕਾਲੀ ਆਗੂ ਮਠਾੜੂ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ
ਅਕਾਲੀ ਆਗੂ ਮਠਾੜੂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨਾਲ ਮੁਲਾਕਾਤ
Publish Date: Wed, 18 Mar 2026 07:11 PM (IST)
Updated Date: Thu, 19 Mar 2026 04:10 AM (IST)

- ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਅਸਲ ਆਵਾਜ਼ : ਮਠਾੜੂ ਫੋਟੋ ਨੰਬਰ-14 ਪੁਨੀਤ ਬਾਵਾ, ਪੰਜਾਬੀ ਜਾਗਰਣ, ਲਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰੂਪ ਸਿੰਘ ਮਠਾੜੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਉਨ੍ਹਾਂ ਨੇ ਸੁਖਬੀਰ ਨਾਲ ਪਾਰਟੀ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਮਠਾੜੂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਸਰਬਪੱਖੀ ਵਿਕਾਸ ਲਈ ਜੇਕਰ ਕਿਸੇ ਰਾਜਨੀਤਕ ਪਾਰਟੀ ਨੇ ਸੱਚੇ ਦਿਲੋਂ ਕੰਮ ਕੀਤਾ ਹੈ, ਤਾਂ ਸਭ ਤੋਂ ਪਹਿਲਾਂ ਨਾਮ ਸ਼੍ਰੋਮਣੀ ਅਕਾਲੀ ਦਲ ਦਾ ਆਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸਵਰਗਵਾਸੀ ਪ੍ਰਕਾਸ਼ ਸਿੰਘ ਬਾਦਲ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਨੇ ਹਰ ਸਮੇਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਇਆ ਹੈ। ਮਠਾੜੂ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਹਾਲਾਤ ਚਿੰਤਾਜਨਕ ਬਣੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਵਿਕਾਸ ਦੀ ਗਤੀ ਧੀਮੀ ਗਤੀ ਵਿੱਚ ਪਈ ਹੈ ਅਤੇ ਕਾਨੂੰਨ-ਵਿਵਸਥਾ ਦੇ ਮਾਮਲੇ ਵੀ ਕਮਜ਼ੋਰ ਹੋਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀਆਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਮੁੜ ਸੂਬੇ ਦੇ ਵਿਕਾਸ ਲਈ ਤਿਆਰ ਹੈ। ਮਠਾੜੂ ਨੇ ਅਪੀਲ ਕੀਤੀ ਕਿ ਪੰਜਾਬ ਦੇ ਲੋਕ ਖੇਤਰੀ ਪਾਰਟੀ ਦਾ ਸਾਥ ਦੇ ਕੇ ਸੂਬੇ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਆਉਣ।