‘ਪੰਜਾਬ ਬਚਾਓ’ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
‘ਪੰਜਾਬ ਬਚਾਓ’ ਰੈਲੀ ਦੀਆਂ ਤਿਆਰੀਆਂ ਦਾ ਅਕਾਲੀ ਲੀਡਰਸ਼ਿਪ ਨੇ ਲਿਆ ਜਾਇਜ਼ਾ
Publish Date: Mon, 16 Mar 2026 07:06 PM (IST)
Updated Date: Tue, 17 Mar 2026 04:10 AM (IST)

ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ: ਜਗਰਾਓਂ ਦੀ ਨਵੀਂ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ 18 ਮਾਰਚ ਨੂੰ ਹੋਣ ਜਾ ਰਹੀ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸੋਮਵਾਰ ਨੂੰ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਐੱਸਆਰ ਕਲੇਰ ਨੇ ਸਰਕਲ ਜਥੇਦਾਰਾਂ ਨਾਲ ਰੈਲੀ ਵਾਲੇ ਸਥਾਨ ’ਤੇ ਵਿਚਾਰ ਵਟਾਂਦਰੇ ਦੌਰਾਨ ਸੰਗਠਨ ਰੂਪ ’ਚ ਰੈਲੀ ਨੂੰ ਸਫਲ ਬਣਾਉਣ ਲਈ ਜਥੇਦਾਰਾਂ ਨੂੰ ਡਿਊਟੀਆਂ ਸੌਂਪੀਆਂ। ਇਸ ਮੌਕੇ ਕਲੇਰ ਨੇ ਆਖਿਆ ਕਿ ਇਹ ਰੈਲੀ ਇਤਿਹਾਸਕ ਹੋਵੇਗੀ ਤੇ ਇਸ ਰੈਲੀ ਦਾ ਇਕੱਠ ਸੱਤਾਧਾਰੀਆਂ ਦੀ ਨੀਂਦ ਹਰਾਮ ਕਰ ਦੇਵੇਗਾ। ਕਲੇਰ ਨੇ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿੱਢੀਆਂ ‘ਪੰਜਾਬ ਬਚਾਓ’ ਰੈਲੀਆਂ ਨਾਲ ਸੂਬੇ ਦੀ ਰਾਜਨੀਤਕ ਦਸ਼ਾ ਤੇ ਦਿਸ਼ਾ ਵਿਚ ਵੱਡਾ ਪਰਿਵਰਤਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਰਾਜਨੀਤਕ ਸਮੀਕਰਨ ਹੋਰ ਹੋਣਗੇ ਤੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਨੀਂਹ ਰੱਖ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਦੀਦਾਰ ਸਿੰਘ ਮਲਕ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਰਣਧੀਰ ਸਿੰਘ ਚੱਕਰ, ਸਰਪ੍ਰੀਤ ਸਿੰਘ ਕਾਉਂਕੇ, ਕੁਲਦੀਪ ਸਿੰਘ ਗਿੱਦੜਵਿੰਡੀ, ਮਨਦੀਪ ਸਿੰਘ ਗ਼ਾਲਿਬ ਤੇ ਚਰਨਜੀਤ ਸਿੰਘ ਜਗਰਾਓਂ, ਗੁਰਜੋਤ ਸਿੰਘ ਗਰੇਵਾਲ, ਸੀਨੀਅਰ ਯੂਥ ਆਗੂ ਜੱਟ ਗਰੇਵਾਲ, ਸੰਦੀਪ ਸਿੰਘ ਮੱਲ੍ਹਾ, ਪ੍ਰਭਜੋਤ ਸਿੰਘ ਧਾਲੀਵਾਲ, ਸਤਨਾਮ ਸਿੰਘ ਬੱਸੂਵਾਲ, ਭਾਵਖੰਡਨ ਸਿੰਘ ਗਿੱਦੜਵਿੰਡੀ, ਹਰਦੇਵ ਸਿੰਘ ਬੌਬੀ, ਪਿਆਰਾ ਸਿੰਘ ਕਾਉਂਕੇ, ਗੁਰਪ੍ਰੀਤ ਸਿੰਘ ਕਾਉਂਕੇ, ਜਗਜੀਤ ਸਿੰਘ ਡੱਲਾ, ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਡੱਲਾ, ਕਾਲੀ ਕਾਉਂਕੇ, ਲਾਡੀ ਦੇਹੜਕਾ, ਲੱਖਾਂ ਚੱਕਰ ਆਦਿ ਹਾਜ਼ਰ ਸਨ।