ਕਰਮਜੀਤ ਸਿੰਘ ਆਜ਼ਾਦ, ਸ਼੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ ਅਨਾਜ ਮੰਡੀ 'ਚ ਬਾਰਦਾਨੇ ਦੀ ਘਾਟ ਤੇ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਵੱਲੋਂ ਸਰਕਾਰ ਖਿਲਾਫ਼ ਚੱਕਾ ਜਾਮ ਕੀਤਾ ਗਿਆ ਸੀ ਤੇ ਅੱਜ ਹਲਕਾ ਸਮਰਾਲਾ ਤੋਂ ਸ਼ੋ੍ਮਣੀ ਅਕਾਲੀ ਦਲ ਦੇ ਆਗੂ ਵੀ ਉਨ੍ਹਾਂ ਦੇ ਸਮਰਥਨ 'ਚ ਨਿੱਤਰਦਿਆਂ ਮੰਡੀ 'ਚ ਪੁੱਜੇ, ਜਿੱਥੇ ਉਨ੍ਹਾਂ ਕਾਂਗਰਸ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ।

ਸ਼੍ਰੋਮਣੀ ਅਕਾਲੀ ਦੇ ਕੌਮੀ ਜਨਰਲ ਸਕੱਤਰ ਜਥੇ. ਸੰਤਾ ਸਿੰਘ ਉਮੈਦਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੰਡੀਆਂ 'ਚ ਖਰੀਦ ਪ੍ਰਬੰਧਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦੇ ਸੀ ਕਿ ਲਿਫਟਿੰਗ ਤੇ ਬਾਰਦਾਨੇ ਦੇ ਪ੍ਰਬੰਧ ਮੁਕੰਮਲ ਹਨ ਪਰ ਸਰਕਾਰ ਦੀ ਨਾਕਾਮੀ ਸਾਹਮਣੇ ਆ ਚੁੱਕੀ ਹੈ, ਜਿਸ ਕਾਰਨ ਮਾੜੇ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਲਈ ਬਾਰਦਾਨਾ ਨਹੀਂ ਮਿਲ ਰਿਹਾ, ਲਿਫਟਿੰਗ ਨਹੀਂ ਹੋ ਰਹੀ ਤੇ ਨਾ ਹੀ ਫਸਲਾਂ ਦੀ ਅਦਾਇਗੀ ਹੋਈ ਹੈ। ਇਸ ਕਾਰਨ ਉਹ ਮੰਡੀਆਂ 'ਚ ਰੁਲ ਰਿਹਾ ਹੈ। ਕਾਂਗਰਸ ਸਰਕਾਰ ਦੀਆਂ ਨਕਾਮੀਆਂ ਦਾ ਖੁਮਿਆਜ਼ਾ ਉਨ੍ਹਾਂ ਨੂੰ 2022 ਦੀਆਂ ਚੋਣਾਂ 'ਚ ਭੁਗਤਨਾ ਪਵੇਗਾ ਤੇ ਲੋਕ ਭੁੱਲ ਕੇ ਵੀ ਇਸ ਪਾਰਟੀ ਨੂੰ ਸੱਤਾ 'ਚ ਨਹੀਂ ਲਿਆਉਣਗੇ। ਇਸ ਮੌਕੇ ਸਰਕਲ ਜਥੇ. ਕੁਲਦੀਪ ਸਿੰਘ ਜਾਤੀਵਾਲ, ਕੋਰ ਕਮੇਟੀ ਮੈਂਬਰ ਪਰਮਜੀਤ ਸਿੰਘ ਿਢੱਲੋਂ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਬੈਨੀਪਾਲ, ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਪਰਮਿੰਦਰ ਸਿੰਘ ਗੁਲਿਆਣੀ, ਅਰਵਿੰਦਰਪਾਲ ਸਿੰਘ ਵਿੱਕੀ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਮਨਜੀਤ ਸਿੰਘ ਮੱਕੜ, ਚਰਨਜੀਤ ਸਿੰਘ ਲੱਖੋਵਾਲ, ਜਸਮੇਲ ਸਿੰਘ ਬੌਂਦਲੀ, ਅਮਰੀਕ ਸਿੰਘ ਹੇੜੀਆਂ, ਉਪਜਿੰਦਰ ਸਿੰਘ ਅੌਜਲਾ, ਨਰਿੰਦਰ ਸਿੰਘ ਧਨੋਆ, ਅਮਨਦੀਪ ਸਿੰਘ ਤਨੇਜਾ, ਕੌਂਸਲਰ ਸੂਰਜ ਕੁਮਾਰ, ਦੇਸਰਾਜ ਰਹੀਮਾਬਾਦ ਤੇ ਪੀਏ ਗੁਰਮੀਤ ਸਿੰਘ ਭੌਰਲਾ ਆਦਿ ਮੌਜੂਦ ਸਨ।