ਐਲਡੀਕੋ ਚੌਂਕੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ
ਐਲਡੀਕੋ ਚੌਂਕੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ
Publish Date: Fri, 16 Jan 2026 08:32 PM (IST)
Updated Date: Fri, 16 Jan 2026 08:33 PM (IST)
ਫੋਟੋ ਨੰਬਰ-23 ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ ਲੁਧਿਆਣਾ ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੀ ਐਲਡੀਕੋ ਚੌਂਕੀ ਦੀ ਪੁਲਿਸ ਟੀਮ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦੇ ਹੋਏ 10 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਦੇ ਸਬੰਧ ਵਿੱਚ ਬਾਜੀਗਰ ਡੇਰਾ ਭੱਟੀਆਂ ਕਲੋਨੀ ਨੇੜੇ ਮੌਜੂਦ ਸਨ। ਇਸ ਦੌਰਾਨ ਭੱਟੀਆਂ ਕਲੋਨੀ ਵਾਲੀ ਸਾਈਡ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਘਬਰਾਇਆ ਹੋਇਆ ਲੱਗਾ। ਸ਼ੱਕ ਦੇ ਆਧਾਰ ‘ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਦੇ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਮੁਤਾਬਕ ਦੋਸ਼ੀ ਦੀ ਪਛਾਣ ਆਕਾਸ਼ ਵਾਸੀ ਬਾਜੀਗਰ ਡੇਰਾ ਭੱਟੀਆਂ ਕਲੋਨੀ ਵਜੋਂ ਹੋਈ ਹੈ। ਦੋਸ਼ੀ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਦਾਲਤ ’ਚ ਪੇਸ਼ ਕਰ ਤਿੰਨ ਦਿਨ ਦਾ ਰਿਮਾਂਡ ਹਾਸਿਲ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਸਮੱਗਲਿੰਗ ਨੈੱਟਵਰਕ ਨਾਲ ਜੁੜੇ ਹੋਰ ਤੱਥਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਅਗਲੇ ਦਿਨਾਂ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।