- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਐਡਮਿੰਟਨ ਸ਼ਹਿਰ ਦੀ ਉਫਤ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਦੀ ਘਟਨਾ ਪਿੱਛੇ ਇੱਕ ਕਾਰ ਵਿੱਚੋਂ ਗੈਸ ਲੀਕ ਹੋਣਾ ਮੰਨਿਆ ਜਾ ਰਿਹਾ। ਜਿਸ ਤੋਂ ਬਾਅਦ ਅੱਗ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਨੇ ਕੁਝ ਮਿੰਟਾਂ ਵਿੱਚ ਹੀ ਇਮਾਰਤ ਨੂੰ ਆਪਣੇ ਲਪੇਟੇ ਵਿੱਚ ਲੈ ਲਿਆ।

ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਉਂ: ਕੈਨੇਡਾ ਦੇ ਐਡਮਿੰਟਨ ਸ਼ਹਿਰ ਦੀ ਇੱਕ ਇਮਾਰਤ ਨੂੰ ਅਚਾਨਕ ਅੱਗ ਲੱਗਣ ਦੀ ਘਟਨਾ ਵਿੱਚ ਪਿੰਡ ਆਲੀਵਾਲ ਦੇ ਇੱਕ ਬਜ਼ੁਰਗ ਦੀ ਮੌਤ ਹੋ ਗਈ ਜਦਕਿ ਉਹਨਾਂ ਦੀ ਪਤਨੀ ਦਾ ਕੁਝ ਥਹੁ ਪਤਾ ਨਹੀਂ ਲੱਗ ਰਿਹਾ। ਇਸ ਦਰਦਨਾਕ ਹਾਦਸੇ ਵਿੱਚ ਪਿੰਡ ਆਲੀਵਾਲ ਰਹਿੰਦੇ ਪਰਿਵਾਰ ਵਿੱਚ ਸ਼ੌਕ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਡਮਿੰਟਨ ਸ਼ਹਿਰ ਦੀ ਉਫਤ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਦੀ ਘਟਨਾ ਪਿੱਛੇ ਇੱਕ ਕਾਰ ਵਿੱਚੋਂ ਗੈਸ ਲੀਕ ਹੋਣਾ ਮੰਨਿਆ ਜਾ ਰਿਹਾ। ਜਿਸ ਤੋਂ ਬਾਅਦ ਅੱਗ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਨੇ ਕੁਝ ਮਿੰਟਾਂ ਵਿੱਚ ਹੀ ਇਮਾਰਤ ਨੂੰ ਆਪਣੇ ਲਪੇਟੇ ਵਿੱਚ ਲੈ ਲਿਆ। ਇਸ ਦਰਦਨਾਕ ਘਟਨਾ ਵਿੱਚ ਪਿੰਡ ਆਲੀਵਾਲ ਦੇ 85 ਸਾਲਾ ਬਜ਼ੁਰਗ ਮੇਜਰ ਸਿੰਘ ਦੀ ਮੌਤ ਹੋ ਗਈ ਜਦਕਿ ਉਨਾਂ ਦੀ ਪਤਨੀ ਸੁਰਿੰਦਰ ਕੌਰ ਦਾ ਕੁਝ ਪਤਾ ਨਾ ਲੱਗਾ ਬਚਾ ਟੀਮਾਂ ਉਹਨਾਂ ਦੀ ਭਾਲ ਕਰ ਰਹੀਆਂ ਹਨ। ਮਰੇ ਤੱਕ ਬਜ਼ੁਰਗ ਮੇਜਰ ਸਿੰਘ ਦੇ ਪਿੰਡ ਆਲੀਵਾਲ ਰਹਿੰਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹਨਾਂ ਨੂੰ ਅੱਜ ਸਵੇਰੇ ਹੀ ਇਸ ਦਰਦਨਾਕ ਹਾਦਸੇ ਦਾ ਪਤਾ ਲੱਗਾ।