ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੀ ਮੀਟਿੰਗ ’ਚ ਵਿਚਾਰਾਂ
ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੀ ਮੀਟਿੰਗ ਹੋਈ
Publish Date: Sat, 25 Apr 2026 07:06 PM (IST)
Updated Date: Sun, 26 Apr 2026 04:14 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹਠੂਰ: ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਪਾਲ ਸਿੰਘ ਭੰਮੀਪੁਰਾ ਦੀ ਅਗਵਾਈ ਹੇਠ ਤਹਿਸੀਲ ਪੱਧਰੀ ਮੀਟਿੰਗ ਹਠੂਰ ਵਿਖੇ ਹੋਈ। ਇਸ ਮੀਟਿੰਗ ਵਿਚ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਭਾਗ ਲਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਡਾ. ਗੁਰਵਿੰਦਰ ਸਿੰਘ ਅਤੇ ਸੂਬਾ ਆਗੂ ਕਾਮਰੇਡ ਬਲਜੀਤ ਸਿੰਘ ਗੋਰਸੀਆ ਨੇ ਕਿਹਾ ਕਿ ਅੱਜ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਾਸੀਆ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ ਅਤੇ ਕਿਸਾਨਾਂ-ਮਜਦੂਰਾਂ ਦੇ ਵਿਰੋਧ ਵਿਚ ਨਵੇਂ ਕਾਨੂੰਨ ਬਣਾ ਰਹੀ ਹੈ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ 29 ਅਪ੍ਰੈਲ ਦਿਨ ਬੁੱਧਵਾਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਹੋਰ ਮਜਬੂਤ ਬਣਾਉਣ ਲਈ ਕਿਸਾਨਾਂ ਅਤੇ ਮਜ਼ਦੂਰ ਆਗੂਆਂ ਵੱਲੋਂ ਰੋਜਾਨਾ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾ ਕਰਕੇ ਕਿਸਾਨਾਂ-ਮਜਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਰੋਸ ਰੈਲੀ 29 ਅਪ੍ਰੈਲ ਨੂੰ ਸਵੇਰੇ ਦਸ ਵਜੇ ਤੋਂ ਲੈ ਕੇ ਤਿੰਨ ਚਾਰ ਵਜੇ ਤੱਕ ਚੱਲੇਗੀ। ਇਸ ਮੌਕੇ ਕਾਮਰੇਡ ਬਲਜੀਤ ਸਿੰਘ ਗੋਰਸੀਆਂ ਨੇ ਮੀਟਿੰਗ ਵਿਚ ਪਹੁੰਚੇ ਆਗੂਆ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਹਰਪਾਲ ਸਿੰਘ ਭੈਣੀ ਦਰੇੜਾ, ਕਾਮਰੇਡ ਮੁਖਤਿਆਰ ਸਿੰਘ ਢੋਲਣ, ਕਾਮਰੇਡ ਪਾਲ ਸਿੰਘ ਭੰਮੀਪੁਰਾ, ਜ਼ਿਲ੍ਹਾ ਕਮੇਟੀ ਮੈਂਬਰ ਬੂਟਾ ਸਿੰਘ ਹਾਂਸ, ਡਾ. ਜਗਜੀਤ ਸਿੰਘ ਡਾਂਗੀਆ, ਡਾ. ਕਰਮਜੀਤ ਸਿੰਘ ਢੋਲਣ, ਲਖਵੀਰ ਸਿੰਘ ਮੱਲ੍ਹਾ, ਬੂਟਾ ਸਿੰਘ ਹਾਸ, ਕਾਮਰੇਡ ਚਿਮਨ ਲਾਲ, ਮਲਕੀਤ ਸਿੰਘ ਧਾਲੀਵਾਲ, ਦੀਪਾ ਸਿੰਘ ਭੰਮੀਪੁਰਾ, ਬਲਵੀਰ ਸਿੰਘ ਜਲਾਲਦੀਵਾਲ ਹਾਜ਼ਰ ਸਨ।