22ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਮੱਕੜ
22ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ- ਮੱਕੜ
Publish Date: Wed, 18 Feb 2026 10:26 PM (IST)
Updated Date: Thu, 19 Feb 2026 04:13 AM (IST)

* ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਕਰਨਗੇ ਨਿਹਾਲ ਫੋਟੋ- 40 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ 20 ਤੇ 21 ਫਰਵਰੀ ਨੂੰ ਸ਼ਾਮ 7 ਤੋ 11.30 ਵੱਜ ਤੱਕ ਵਿਸ਼ੇਸ਼ ਤੌਰ ਤੇ ਕਰਵਾਏ ਜਾ ਰਹੇ ਦੋ ਰੋਜ਼ਾ 22ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਅੰਮ੍ਰਿਤ ਸਾਗਰ ਪਰਿਵਾਰ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ ਤੇ ਕਰਨਪ੍ਰੀਤ ਸਿੰਘ ਭਾਟੀਆ ਨੇ ਸਾਂਝੇ ਰੂਪ ਵਿੱਚ ਕੀਤਾ। ਇਸ ਦੌਰਾਨ ਬਲਬੀਰ ਸਿੰਘ ਭਾਟੀਆ ਤੇ ਕਰਨਪ੍ਰੀਤ ਸਿੰਘ ਭਾਟੀਆ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਦੋ ਰੋਜ਼ਾ 22ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਅੰਦਰ, ਤਖਤਾਂ ਦੇ ਸਿੰਘ ਸਾਹਿਬਾਨ, ਸੰਤ ਮਹਾਪੁਰਸ਼, ਪੰਥ ਦੀਆਂ ਸਤਿਕਾਰਤ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰਨਗੀਆਂ। ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਨੰਤਬੀਰ ਸਿੰਘ ਜੀ (ਐਲਏ ਵਾਲੇ), ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਤਰਨਵੀਰ ਸਿੰਘ ਰੱਬੀ ਵੀਰ ਜੀ, ਭਾਈ ਗਗਨਦੀਪ ਸਿੰਘ ਗੰਗਾ ਨਗਰ ਵਾਲੇ, ਭਾਈ ਕੁਲਜੀਤ ਸਿੰਘ ਖਾਲਸਾ, ਭਾਈ ਕਰਮਜੀਤ ਸਿੰਘ ਖਾਲਸਾ ਲੁਧਿਆਣੇ ਵਾਲੇ, ਬੀਬੀ ਰਵਿੰਦਰ ਕੌਰ ਪਟਿਆਲੇ ਵਾਲੇ ਅਤੇ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਸਮੁੱਚੀ ਸੰਗਤ, ਸਮੂਹ ਧਾਰਮਿਕ ਸੁਸਾਇਟੀਆਂ ਦੇ ਮੈਂਬਰਾਂ ਤੇ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੂੰ ਬੇਨਤੀ ਕੀਤੀ ਕੀ ਉਹ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਵਿੱਚ ਵੱਧ ਤੋਂ ਵੱਧ ਆਪਣੀਆਂ ਹਾਜ਼ਰੀਆਂ ਭਰ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ।