ਬਰਜਿੰਦਰ ਸਿੰਘ ਬਰਾੜ, ਲੁਧਿਆਣਾ : ਆਮ ਆਦਮੀ ਪਾਰਟੀ ਵੱਲੋਂ ਆਗੂਆਂ, ਵਰਕਰਾਂ ਤੇ ਜ਼ਰੂਰਤਮੰਦ ਲੋਕਾਂ ਲਈ ਹਰ ਜ਼ਿਲ੍ਹੇ ਵਿਚ ਲੀਗਲ ਸੈੱਲ ਸਥਾਪਤ ਕੀਤੇ ਜਾਣਗੇ। ਇਹ ਪ੍ਰਗਟਾਵਾ ਪਾਰਟੀ ਦੇ ਲੀਗਲ ਸੈੱਲ ਪੰਜਾਬ ਦੇ ਪ੍ਰਧਾਨ ਸੇਵਾ ਮੁਕਤ ਜਸਟਿਸ ਜ਼ੋਰਾ ਸਿੰਘ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਲੋਕਾਂ ਦੀ ਸਹੂਲਤ ਲਈ ਇਹ ਕਦਮ ਚੁੱਕਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿਚ ਅਜਿਹੇ ਲੀਗਲ ਸੈੱਲ ਸਥਾਪਤ ਕੀਤੇ ਜਾਣਗੇ ਤੇ ਆਮ ਲੋਕਾਂ ਦੇ ਨਾਲ-ਨਾਲ ਕਿਸਾਨੀ ਸੰਘਰਸ਼ ਵਿਚ ਹਿੱਸਾ ਲੈਣ ਵਾਲੇ ਕਿਸੇ ਕਿਸਾ ਨੂੰ ਕਾਨੂੁੰਨੀ ਮਦਦ ਦੀ ਜ਼ਰੂਰਤ ਹੋਈ ਤਾਂ ਪਾਰਟੀ ਉਸ ਦੀ ਮਦਦ ਕਰੇਗੀ। ਰਾਜਸੀ ਸਰਗਰਮੀ ਬਾਰੇ ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ ਵਿਚ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਿਕਾਸ ਕੰਮਾਂ ਬਾਰੇ ਲੋਕਾਂ ਨੂੰ ਦੱਸਿਆ ਗਿਆ ਹੈ। ਇਸ ਮੌਕੇ ਸੀਨੀਅਰ ਆਗੂ ਰਵਿੰਦਰਪਾਲ ਸਿੰਘ ਪਾਲੀ, ਦਫ਼ਤਰ ਇੰਚਾਰਜ ਮਾਸਟਰ ਹਰੀ ਸਿੰਘ, ਦੀਪਕ ਸਾਹੀ, ਬਰਿੰਦਰ ਸਿੰਘ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।

Posted By: Jagjit Singh