ਸੀਬੀਆਈ-ਈਡੀ ਦੀ ਦੁਰਵਰਤੋਂ ਦਾ ਦੋਸ਼ : ‘ਆਪ’ ਵੱਲੋਂ ਲੁਧਿਆਣਾ 'ਚ ਭਾਜਪਾ ਦਫ਼ਤਰ ਬਾਹਰ ਹੱਲਾ-ਬੋਲ, ਪੁਲਿਸ ਬੈਰੀਕੇਡ ਤੋੜ ਕੇ ਪੁੱਜੇ ਵਰਕਰ
ਆਪ ਦੇ ਆਗੂਆਂ ਤੇ ਵਰਕਰਾਂ ਨੇ ਭਾਜਪਾ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਨੂੰ ਸਿਆਸੀ ਮਕਸਦਾਂ ਲਈ ਵਰਤਣ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨੇ ਰਾਹੀਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ ਹੈ ।
Publish Date: Wed, 07 Oct 2026 03:53 PM (IST)
Updated Date: Wed, 07 Oct 2026 03:57 PM (IST)
ਪੁਨੀਤ ਬਾਵਾ, ਪੰਜਾਬੀ ਜਾਗਲਣ, ਲੁਧਿਆਣਾ : ਕੇਂਦਰੀ ਜਾਂਚ ਏਜੰਸੀਆਂ ਸੀਬੀਆਈ ਅਤੇ ਈਡੀ ਦੀ ਕਥਿਤ ਰਾਜਨੀਤਿਕ ਦੁਰਵਰਤੋਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੱਜ ਲੁਧਿਆਣਾ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ।
‘ਆਪ’ ਲੁਧਿਆਣਾ ਦੇ ਸਮੂਹ ਵਿਧਾਇਕਾਂ, ਚੇਅਰਮੈਨਾਂ, ਵੱਖ-ਵੱਖ ਵਿੰਗਾਂ ਦੇ ਇੰਚਾਰਜਾਂ, ਕੌਂਸਲਰਾਂ, ਵਾਰਡ ਇੰਚਾਰਜਾਂ ਤੋਂ ਇਲਾਵਾ ਪਾਰਟੀ ਆਗੂਆਂ, ਵਰਕਰਾਂ ਅਤੇ ਵਲੰਟੀਅਰਾਂ ਨੂੰ ਪਹਿਲਾਂ ਦਾਣਾ ਮੰਡੀ ਗਿੱਲ ਰੋਡ ਵਿਖੇ ਇਕੱਠੇ ਕੀਤਾ ਗਿਆ, ਜਿਸ ਤੋਂ ਬਾਅਦ ਕਾਫਲੇ ਦੇ ਰੂਪ ਵਿੱਚ ਸਾਰੇ ਹੀ ਆਮ ਆਦਮੀ ਪਾਰਟੀ ਦੀ ਆਗੂ ਦੇ ਵਰਕਰ ਭਾਜਪਾ ਦਫ਼ਤਰ ਦੇ ਬਾਹਰ ਪੁੱਜੇ ਪੁਲਿਸ ਨੇ ਰੋਕਾਂ ਲਗਾ ਕੇ ਆਪ ਵਲੰਟੀਅਰਾਂ ਨੂੰ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ, ਭਾਰੀ ਮਾਤਰਾ ਵਿੱਚ ਹਾਜ਼ਰ ਪੁਲਿਸ ਮੁਲਾਜ਼ਮਾਂ ਨੇ ਆਪ ਆਗੂਆਂ ਤੇ ਵਰਕਰਾਂ ਨੂੰ ਰੋਕਣ ਲਈ ਕਾਫੀ ਜਦੋਂ ਜਹਿਦ ਕੀਤੀ ਜਦੋ ਜਹਿਦ ਵਿੱਚ ਕਈ ਆਗੂਆਂ ਦੇ ਮਾਮੂਲੀ ਸੱਟਾਂ ਵੀ ਵੱਜੀਆਂ ਹਨ ਪਰ ਪੁਲਿਸ ਦੀਆਂ ਸਾਰੀਆਂ ਰੋਕਾਂ ਤੋੜ ਕੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਭਾਜਪਾ ਦਫ਼ਤਰ ਦੇ ਬਾਹਰ ਪੁੱਜ ਗਏ।
ਆਪ ਦੇ ਆਗੂਆਂ ਤੇ ਵਰਕਰਾਂ ਨੇ ਭਾਜਪਾ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਨੂੰ ਸਿਆਸੀ ਮਕਸਦਾਂ ਲਈ ਵਰਤਣ ਦੇ ਵਿਰੋਧ ਵਿੱਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨੇ ਰਾਹੀਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ ਹੈ । ਦੂਸਰੇ ਪਾਸੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਭਾਜਪਾ ਦਫਤਰ ਦੀਆਂ ਛੱਤਾਂ ਤੇ ਚੜ ਕੇ ਆਮ ਆਦਮੀ ਪਾਰਟੀ ਦੇ ਖਿਲਾਫ ਨਾਅਰੇਬਾਜੀ ਕੀਤੀ।