ਅਲਪਾਈਨ ਸਕੂਲ ਦਾ 12ਵੀਂ ਦੀ ਬੋਰਡ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
ਅਲਪਾਈਨ ਸਕੂਲ ਦਾ 12ਵੀਂ ਦੀ ਬੋਰਡ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Sun, 17 May 2026 06:46 PM (IST)
Updated Date: Mon, 18 May 2026 04:10 AM (IST)
ਰਵੀ, ਪੰਜਾਬੀ ਜਾਗਰਣ ਲੁਧਿਆਣਾ
ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿੱਤ ਅਲਪਾਈਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 100 ਫ਼ੀਸਦੀ ਅੰਕ ਪ੍ਰਾਪਤ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ। ਸਾਲਾਨਾ ਪ੍ਰੀਖਿਆ ਦੇ ਨਤੀਜ਼ੇ ਵਿੱਚ ਨਾਨ ਮੈਡੀਕਲ ਸਟਰੀਮ ’ਚ ਰਿਸ਼ਭ ਜੈਨ ਨੇ ਸਕੂਲ ਵਿੱਚੋਂ 95 ਫ਼ੀਸਦੀ, ਧਾਨਿਸ਼ਠਾ ਛਾਬੜਾ ਨੇ 90 ਫ਼ੀਸਦੀ ਅਤੇ ਆਰਵ ਅਗਰਵਾਲ ਨੇ 91 ਫ਼ੀਸਦੀ ਅੰਕ ਪ੍ਰਾਪਤ ਕੀਤੇ, ਜਦਕਿ ਮੈਡੀਕਲ ਸਟਰੀਮ ਵਿਚ ਸ਼ਿਯਾਨਾ ਸੋਂਧੀ ਨੇ 88 ਫ਼ੀਸਦੀ ਅੰਕ ਪ੍ਰਾਪਤ ਕੀਤੇ।
ਆਰਟਸ ਸਟਰੀਮ ਵਿੱਚ ਕਰਮਜੀਤ ਸਿੰਘ ਅਤੇ ਸਿਧਾਰਥ ਅਰੋੜਾ ਨੇ 86 ਫ਼ੀਸਦੀ ਅਤੇ ਹੇਜ਼ਲ ਬੁਧੀਰਾਜਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਾਰੇ ਮੈਡੀਕਲ, ਨਾਨ ਮੈਡੀਕਲ ਅਤੇ ਆਰਟਸ ਸਟਰੀਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਲਾਘਾਯੋਗ ਅੰਕ ਪ੍ਰਾਪਤ ਕੀਤੇ, ਜੋ ਕਿ ਸਕੂਲ ਪ੍ਰਬੰਧਨ ਅਤੇ ਸਟਾਫ਼ ਲਈ ਮਾਣ ਵਾਲੀ ਗਲ ਹੈ। ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਅੰਚਿਤ ਧੀਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਮਰਪਣ, ਅਨੁਸ਼ਾਸਨ ਅਤੇ ਮਾਰਗਦਰਸ਼ਨ ਸਫਲਤਾ ਪ੍ਰਦਾਨ ਕਰਦੇ ਹਨ। ਇਸ ਲਈ ਸਾਨੂੰ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ। ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਸਟਾਫ਼ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਸਕੂਲ ਦਾ ਨਾਮ ਰੋਸ਼ਨ ਹੋਇਆ।