ਪੰਜਾਬ ਸਰਕਾਰ ਫ਼ੇਲ੍ਹ ਸਾਬਤ ਹੋਈ : ਕੌਂਸਲਰ ਅਮਨ ਪਨੇਸਰ
'ਆਪ' ਸਰਕਾਰ ਫ਼ੇਲ੍ਹ ਸਾਬਤ ਹੋ ਚੁੱਕੀ ਹੈ-ਕੌਂਸਲਰ ਅਮਨ ਪਨੇਸਰ
Publish Date: Thu, 30 Apr 2026 06:29 PM (IST)
Updated Date: Fri, 01 May 2026 04:14 AM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ
ਨਗਰ ਕੌਂਸਲ ਸਾਹਨੇਵਾਲ ਵਾਰਡ ਨੰਬਰ-8 ਦੇ ਕੌਂਸਲਰ ਅਮਨ ਪਨੇਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਬਦਲਾਅ ਦੇ ਹਵਾਈ ਦਾਅਵੇ ਕਰ ਕੇ ਸੱਤਾ 'ਤੇ ਕਾਬਜ਼ ਹੋਣ ਵਾਲੀ ਆਮ ਆਦਮੀ ਪਾਰਟੀ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਬੁਰੀ ਤਰ੍ਹਾਂ ਨਾਲ ਹਾਰੇਗੀ। ਉਨ੍ਹਾਂ ਕਿਹਾ ਕਿ 2022 ਵਿਚ ਫ਼ਰੇਬੀ ਚਾਲਾਂ ਨਾਲ 92 ਸੀਟਾਂ ਜਿੱਤਣ ਵਾਲੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਇਸ ਵਾਰ ਲੋਕ ਜ਼ਮਾਨਤਾਂ ਜ਼ਬਤ ਕਰਵਾ ਕੇ ਰੱਖ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਲੋਕਾਂ ਨਾਲ ਫ਼ਰੇਬੀ ਵਾਅਦੇ ਕਰਨ ਤੋਂ ਪਹਿਲਾਂ ਅਣਖੀ ਪੰਜਾਬੀਆਂ ਦੀ ਤਸੀਰ ਬਾਰੇ ਚੰਗੀ ਤਰ੍ਹਾਂ ਨਾਲ ਪਤਾ ਲਗਾ ਲੈਣਾ ਚਾਹੀਦਾ ਸੀ, ਜਿਹੜੇ ਹੁਣ ਤੋਂ ਹੀ ਸਰਕਾਰ ਨੂੰ ਦਿਨੇ ਤਾਰੇ ਦਿਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਦੇ ਲਈ ਕਾਂਗਰਸ ਪਾਰਟੀ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ,ਕਿਉਂਕਿ ਸੂਬੇ ਦੀ 'ਆਪ' ਸਰਕਾਰ ਬੁਰੀ ਤਰ੍ਹਾਂ ਦੇ ਨਾਲ ਫ਼ੇਲ੍ਹ ਸਾਬਤ ਹੋ ਚੁੱਕੀ ਹੈ, ਜਦਕਿ ਪੰਜਾਬ ਦਾ ਸ਼ਾਂਤਮਈ ਮਾਹੌਲ ਵੀ ਦਿਨ-ਪ੍ਰਤੀ-ਦਿਨ ਵਿਗੜਦਾ ਦਿਖਾਈ ਦੇ ਰਿਹਾ ਹੈ। ਕਾਂਗਰਸ ਪਾਰਟੀ ਨੇ ਜਿੱਥੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਅੱਗੇ ਤੋਰਿਆ, ਉਥੇ ਨਾਲ ਹੀ ਸ਼ਾਂਤਮਈ ਮਾਹੌਲ ਦੇ ਕੇ ਸੂਬੇ ਦਾ ਸਰਬਪੱਖੀ ਵਿਕਾਸ ਵੀ ਕਰਵਾਇਆ।