ਸਵਰਨ ਗੌਂਸਪੁੁਰੀ, ਹੰਬੜਾਂ : ਪਿਛਲੇ ਦਿਨੀ ਲੁਧਿਆਣਾ ਦੇ ਆਮ ਆਦਮੀ ਪਾਰਟੀ ਦੇ ਆਗੂ ਤੇ ਸੂਬਾ ਸਕੱਤਰ ਅਮਨਦੀਪ ਮੋਹੀ ਨੂੰ ਪੰਜਾਬ ਸਰਕਾਰ ਵੱਲੋਂ ਮਾਰਕਫੈੱਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤਹਿਤ ਅੱਜ 27 ਸਤੰਬਰ ਨੂੰ ਸਵੇਰੇ 8 ਵਜੇ ਅਮਨਦੀਪ ਮੋਹੀ ਆਪਣਾ ਅਹੁਦਾ ਸੰਭਾਲਣ ਜਾ ਰਹੇ ਹਨ। ਉਨ੍ਹਾਂ ਦੇ ਇਸ ਤਾਜਪੋਸ਼ੀ ਸਮਾਗਮ ਮੌਕੇ 'ਤੇ ਪੰਜਾਬ ਸਰਕਾਰ ਦੇ ਕਈ ਕੈਬਨਿਟ ਮੰਤਰੀ ਤੇ ਵਿਧਾਇਕ ਪੁੱਜ ਰਹੇ ਹਨ। ਇਸ ਮੌਕੇ ਅਮਨਦੀਪ ਮੋਹੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਇਹ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਨੇ ਇਸ ਯੋਗ ਸਮਿਝਆ ਤੇ ਇੰਨੀ ਵੱਡੀ ਜਿੰਮੇਵਾਰੀ ਦਿੱਤੀ ਹੈ। ਉਨ੍ਹਾਂ ਪਾਰਟੀ ਦੇ ਸਮੂਹ ਵਰਕਰਾਂ ਨੂੰ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।