ਐਮਿਚਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਵੱਲੋਂ ਏਸੀਪੀ ਟਰੈਫਿਕ ਦਾ ਸਨਮਾਨ
ਐਮਿਚਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਵੱਲੋਂ ਏਸੀਪੀ ਟਰੈਫਿਕ ਦਾ ਸਨਮਾਨ
Publish Date: Thu, 23 Apr 2026 10:37 PM (IST)
Updated Date: Fri, 24 Apr 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ ਲੁਧਿਆਣਾ ਵਿੱਚ ਏਸੀਪੀ ਟ੍ਰੈਫਿਕ ਗੁਰਵਿੰਦਰ ਸਿੰਘ ਵੱਲੋਂ ਮੁੜ ਡਿਊਟੀ ਸੰਭਾਲਣ ਦੇ ਮੌਕੇ ‘ਤੇ ਇਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਦੇ ਟ੍ਰੈਫਿਕ ਪ੍ਰਬੰਧਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਕੀਤੇ ਕੰਮ ਦੀ ਪ੍ਰਸ਼ੰਸਾ ਕੀਤੀ ਗਈ। ਇਹ ਪ੍ਰੋਗਰਾਮ ਪੰਜਾਬੀ ਐਮਿਚਓਰ ਬਾਡੀਬਿਲਡਿੰਗ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ, ਜਿਸ ਦੀ ਅਗਵਾਈ ਚੇਅਰਮੈਨ ਰਮੇਸ਼ ਬਾਂਗੜ ਨੇ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰਵਿੰਦਰ ਸਿੰਘ ਵਰਗੇ ਅਧਿਕਾਰੀ ਆਪਣੀ ਡਿਊਟੀ ਪ੍ਰਤੀ ਸਮਰਪਿਤ ਹੋ ਕੇ ਕੰਮ ਕਰਦੇ ਹਨ ਅਤੇ ਨੌਜਵਾਨਾਂ ਲਈ ਪ੍ਰੇਰਣਾ ਬਣਦੇ ਹਨ। ਉਨ੍ਹਾਂ ਨੇ ਇਹ ਵੀ ਉਮੀਦ ਜਤਾਈ ਕਿ ਨਵੇਂ ਏਸੀਪੀ ਦੇ ਔਨ ਨਾਲ ਸ਼ਹਿਰ ਦੀ ਟ੍ਰੈਫਿਕ ਪ੍ਰਣਾਲੀ ਵਿੱਚ ਮਹੱਤਵਪੂਰਨ ਸੁਧਾਰ ਦੇਖਣ ਨੂੰ ਮਿਲੇਗਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਨਵਨੀਤ ਸਿੰਘ, ਜਨਰਲ ਸਕੱਤਰ ਮੋਨੂ ਸਾਬਰਵਾਲ, ਕਰਾਟੇ ਇੰਟਰਨੈਸ਼ਨਲ ਕੋਚ ਪੰਕਜ ਸਾਹਨੀ ਅਤੇ ਜਸਪ੍ਰੀਤ ਸਿੰਘ ਲੱਕੀ ਸਮੇਤ ਹੋਰ ਅਹੁਦੇਦਾਰ ਮੌਜੂਦ ਰਹੇ। ਪ੍ਰੋਗਰਾਮ ਦੌਰਾਨ ਸਾਰੇ ਅਹੁਦੇਦਾਰਾਂ ਵੱਲੋਂ ਏਸੀਪੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਅੰਤ ਵਿੱਚ ਐਸੋਸੀਏਸ਼ਨ ਵੱਲੋਂ ਕਿਹਾ ਗਿਆ ਕਿ ਭਵਿੱਖ ਵਿੱਚ ਵੀ ਪੁਲਿਸ ਅਤੇ ਖੇਡ ਸੰਸਥਾਵਾਂ ਦਰਮਿਆਨ ਸਹਿਯੋਗ ਬਣਿਆ ਰਹੇਗਾ, ਜੋ ਸਮਾਜ ਲਈ ਲਾਭਦਾਇਕ ਸਾਬਤ ਹੋਵੇਗਾ।