ਜੈਕਾਰਿਆਂ ਦੀ ਗੂੰਜ ’ਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਰਵਾਨਾ
ਜੈਕਾਰਿਆਂ ਦੀ ਗੂੰਜ ’ਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਰਵਾਨਾ
Publish Date: Tue, 20 Jan 2026 06:16 PM (IST)
Updated Date: Wed, 21 Jan 2026 04:10 AM (IST)
ਫੋਟੋ ਨੰਬਰ-2 ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਗੁਰੂ ਸਾਹਿਬ ਦੇ ਦੱਸੇ ਮਾਰਗ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਸੰਗਤ ਨੂੰ ਇਤਿਹਾਸਕ ਸਥਾਨਾਂ ਦੇ ਦਰਸ਼ਨ ਤੇ ਗੁਰ ਇਤਿਹਾਸ ਤੋਂ ਜਾਣੂ ਕਰਵਾ ਕੇ ਗੁਰੂ ਕੀ ਲਾਡਲੀ ਫੌਜ ਜੱਥੇ ਦੇ ਪ੍ਰਮੁੱਖ ਪ੍ਰਬੰਧਕ ਰਜਿੰਦਰ ਸਿੰਘ ਰਾਜਾ ਤੇ ਪਰਮਜੀਤ ਸਿੰਘ ਬੱਬੂ ਬਹੁਤ ਹੀ ਨੇਕ ਕਾਰਜ ਕਰ ਰਹੇ ਹਨ। ਇਹ ਪ੍ਰਗਟਾਵਾ ਸਟੇਟ ਐਵਾਰਡੀ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਫੀਲਡ ਗੰਜ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸਾਂ ਨੂੰ ਰਵਾਨਾ ਕਰਨ ਸਮੇਂ ਕੀਤਾ ਜਿਸ ਵਿੱਚ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਲ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਸੰਗਤਾਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਹੋਰ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਨਗੀਆਂ। ਇਸ ਮੌਕੇ ਰਜਿੰਦਰ ਸਿੰਘ ਰਾਜਾ ਅਤੇ ਪਰਮਜੀਤ ਸਿੰਘ ਬੱਬੂ ਵੱਲੋਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।