ਸ਼ਹੀਦੀ ਸ਼ਤਾਬਦੀ ’ਤੇ ਕਰਵਾਇਆ ਅੰਮ੍ਰਿਤ ਸੰਚਾਰ
ਸ਼ਹੀਦੀ ਸ਼ਤਾਬਦੀ ਤੇ ਕਰਾਇਆ ਅੰਮ੍ਰਿਤ ਸੰਚਾਰ
Publish Date: Mon, 11 May 2026 06:34 PM (IST)
Updated Date: Tue, 12 May 2026 04:07 AM (IST)

32 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ --- ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਅਤੇ ਭਾਈ ਤਾਰਾ ਸਿੰਘ ਦੀ 300 ਸਾਲਾਂ ਸਹੀਦੀ ਸ਼ਤਾਬਦੀ ਅਤੇ ਖਾਲਸਾ ਪੰਥ ਦੀ ਸਿਰਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ, ਪਿੰਡ ਡਾਬਾ, ਲੁਧਿਆਣਾ ਵਿਖੇ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਮਹਿਲ ਸਿੰਘ, ਹੈਡ ਗ੍ਰੰਥੀ ਭਾਈ ਰਾਜਵੀਰ ਸਿੰਘ ਅਤੇ ਸਮੂਹ ਪ੍ਰਬੰਧਕਾਂ ਵੱਲੋਂ ਨਗਰ ਦੀਆਂ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਧਰਮ ਪ੍ਰਚਾਰ ਕਮੇਟੀ, ਸ੍ਰੀਅੰਮ੍ਰਿਤਸਰ ਦੇ ਪ੍ਰਚਾਰਕ ਕਮ ਨਿਗਰਾਨ ਗਿਆਨੀ ਕੁਲਦੀਪ ਸਿੰਘ ਆਲਮਗੀਰ ਨੇ ਆਸ ਪਾਸ ਦੇ ਨਗਰਾਂ ਵਿੱਚ ਸਮਾਗਮਾਂ ਨੂੰ ਸਫਲਤਾ ਪੂਰਵਕ ਬਣਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕਰਕੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਨੂੰ ਨਿਭਾਇਆ ਗਿਆ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਸਾਹਿਬ ਤੋਂ ਆਏ ਪੰਜ ਪਿਆਰੇ ਸਾਹਿਬਾਨ ਦੇ ਜੱਥੇ ਨੇ ਅੰਮ੍ਰਿਤ ਅਭਿਲਾਖੀਆਂ ਨੂੰ ਅੰਮ੍ਰਿਤ ਛਕਾਉਦਿਆ, ਇਨ੍ਹਾਂ ਪੰਜ ਪਿਆਰਿਆਂ ਪਾਸੋਂ 32 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਨੂੰ ਪ੍ਰਾਪਤ ਕਰਕੇ ਅੰਮ੍ਰਿਤ ਪਾਨ ਕੀਤਾ, ਉਕਤ ਗੁਹੂ ਘਰ ਦੇ ਪ੍ਰਬੰਧਕਾਂ ਵਲੋਂ ਅੰਮ੍ਰਿਤ ਛਕਣ ਵਾਲੇ ਅਭਿਲਾਖੀ ਪ੍ਰਾਣੀਆਂ ਨੂੰ ਭੇਟਾ ਰਹਿਤ ਕਕਾਰ ਦਿੱਤੇ ਅਤੇ ਧਾਰਮਿਕ ਲਿਟਰੇਚਰ ਵੀ ਫ੍ਰੀ ਦਿੱਤਾ ਗਿਆ, ਇਸ ਸਮਾਗਮ ਦੀ ਸਮਾਪਤੀ ਉਪਰੰਤ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰੇ ਸਾਹਿਬਾਨ ਦੇ ਜੱਥੇ ਦਾ ਅਤੇ ਗਿਆਨੀ ਕੁਲਦੀਪ ਸਿੰਘ ਆਲਮਗੀਰ ਦਾ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਤੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਦੇ ਮੁੱਖ ਸੇਵਾਦਾਰ ਮਹਿਲ ਸਿੰਘ, ਗ੍ਰੰਥੀ ਰਾਜਵੀਰ ਸਿੰਘ, ਸੋਹਣ ਸਿੰਘ ਗਰੇਵਾਲ, ਜਸਵਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਖਾਲਸਾ, ਹਰਵਿੰਦਰ ਸਿੰਘ ਆਦਿ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।