ਨeਜਾਇਜ਼ ਸ਼ਰਾਬ ਦੀ ਤਸਕਰੀ ਦੇ ਮਾਮਲੇ ’ਚ ਇਕ ਮੁਲਜ਼ਮ ਗ੍ਰਿਫਤਾਰ, 20 ਬੋਤਲਾਂ ਸ਼ਰਾਬ ਅਤੇ ਐਕਟੀਵਾ ਸਕੂਟਰ ਬਰਾਮਦ
ਨਜਾਇਜ਼ ਸ਼ਰਾਬ ਦੀ ਤਸਕਰੀ ਦੇ ਮਾਮਲੇ ਵਿੱਚ ਇੱਕ ਮੁਲਜਮ ਗ੍ਰਿਫਤਾਰ
Publish Date: Fri, 01 May 2026 06:34 PM (IST)
Updated Date: Fri, 01 May 2026 06:35 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਮੇਤ ਐੱਚਐੱਲ ਕਾਲੋਨੀ ਜਮਾਲਪੁਰ ਦੇ ਵਾਸੀ ਚਰਨਜੀਤ ਉਰਫ ਬੋਬੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਬੋਬੀ ਦੇ ਖਿਲਾਫ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਦਾ ਹੈ ਅਤੇ ਇਸ ਵੇਲੇ ਵੀ ਸਕੂਟਰ ਤੇ ਸਵਾਰ ਹੋ ਕੇ ਆਪਣੇ ਗ੍ਰਾਹਕਾਂ ਨੂੰ ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਰਾਮ ਦਰਬਾਰ ਕੱਟ ਦੇ ਕੋਲ ਨਾਕਾਬੰਦੀ ਕਰਕੇ ਸਕੂਟਰ ਸਵਾਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਮੁਲਜ਼ਮ ਚਰਨਜੀਤ ਸਿੰਘ ਉਰਫ ਬੋਬੀ ਦੇ ਕਬਜ਼ੇ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸਦੇ ਖਿਲਾਫ ਆਬਕਾਰੀ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਵਧੇਰੇ ਪੁੱਛਗਿਛ ਕੀਤੀ ਜਾ ਰਹੀ ਹੈ।