ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਇਕ ਮੁਲਜ਼ਮ ਨਾਮਜ਼ਦ
ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਇੱਕ ਮੁਲਜ਼ਮ ਨੂੰ ਕੀਤਾ ਗਿਆ ਨਾਮਜਦ
Publish Date: Sat, 07 Mar 2026 06:33 PM (IST)
Updated Date: Sat, 07 Mar 2026 06:36 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਪਿੰਡ ਅਕਾਲਗੜ੍ਹ ਵਿਚ ਪੈਂਦੇ ਇਕ 605 ਵਰਗ ਗਜ ਦੇ ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿਚ ਥਾਣਾ ਸਦਰ ਦੀ ਪੁਲਿਸ ਨੇ ਜਗਰਾਓਂ ਦੇ ਪਿੰਡ ਪੜੈਣ ਦੇ ਰਹਿਣ ਵਾਲੇ ਗੁਰਜੰਟ ਸਿੰਘ ਦੀ ਸ਼ਿਕਾਇਤ ’ਤੇ ਪਿੰਡ ਅਕਾਲਗੜ੍ਹ ਦੇ ਵਾਸੀ ਕੁਲਦੀਪ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਇਤ ਮਿਲੀ ਅਕਿ ਪਿੰਡ ਅਕਾਲਗੜ੍ਹ ਵਿਚ ਉਸ ਦਾ 605 ਵਰਗ ਗਜ ਦਾ ਪਲਾਟ ਹੈ। ਕੁੱਝ ਸਮਾਂ ਪਹਿਲੋਂ ਮੁਲਜ਼ਮ ਕੁਲਦੀਪ ਸਿੰਘ ਨੇ ਉਸ ਦੇ ਪਲਾਟ ’ਤੇ ਨਾਜਾਇਜ਼ ਤੌਰ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਇਹ ਮਾਮਲੇ ਦੀ ਜਾਂਚ ਕੀਤੀ ਜਿਸ ਤੋਂ ਬਾਅਦ ਕੁਲਦੀਪ ਸਿੰਘ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਗਈ। ਜਾਂਚ ਅਧਿਕਾਰੀ ਸਾਰਜ ਕੁਮਾਰ ਨੇ ਦੱਸਿਆ ਕਿ ਪੁਲਿਸ ਮੁਲਜ਼ਮ ਦੀ ਤਲਾਸ਼ ਕਰ ਰਹੀ ਹੈ।