ਪੱਤਰ ਪੇ੍ਰਰਕ, ਪਾਇਲ : ਕਾਂਗਰਸ ਹਾਈਕਮਾਨ ਵੱਲੋਂ ਨਵੇਂ ਬਣਾਏ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਗਈ ਹੈ, ਜਿਸ ਕਰਕੇ ਇਲਾਕੇ ਦੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਕਿਸੇ ਦਲਿਤ ਮੁੱਖ ਮੰਤਰੀ ਨੇ ਸਹੁੰ ਚੁੱਕੀ ਹੈ। ਜਿਸ ਕਰਕੇ ਇਸ ਵਰਗ ਦੇ ਵਰਕਰਾਂ ਤੇ ਆਮ ਲੋਕਾਂ ਨੂੰ ਇਸ ਨਵੇਂ ਬਣੇ ਮੁੱਖ ਮੰਤਰੀ ਤੋਂ ਕਾਫ਼ੀ ਉਮੀਦਾਂ ਹਨ। ਹੁਣ ਦੇਖਣਾ ਹੋਵੇਗਾ ਕਿ ਏਨੇ ਘੱਟ ਸਮੇਂ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕਾਂ ਦੀਆਂ ਆਸਾਂ 'ਤੇ ਕਿੰਨਾ ਖਰਾ ਉੱਤਰਦੇ ਹਨ। ਕਾਂਗਰਸ ਪਾਰਟੀ ਦੇ ਸਰਗਰਮ ਮੈਂਬਰ ਤੇ ਯੂਥ ਆਗੂ ਭਗਤ ਸਿੰਘ ਮਿੰਟੂ ਸਿਹੋੜਾ ਨੇ ਨਵੇਂ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਇੱਕ ਸੁਨਹਿਰੀ ਯੁੱਗ ਦੀ ਸ਼ੁਰੂਆਤ ਹੋਈ ਹੈ ਤੇ ਪਾਰਟੀ ਵਰਕਰਾਂ 'ਚ ਨਵੀਂ ਊਰਜਾ ਪੈਦਾ ਹੋਈ ਹੈ, ਜਿਸ ਦਾ ਲਾਭ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਨਜ਼ਰ ਆਵੇਗਾ ਤੇ ਪਾਰਟੀ ਵੱਡੀ ਜਿੱਤ ਪ੍ਰਰਾਪਤ ਕਰਕੇ ਮੁੜ ਸਤਾ 'ਤੇ ਕਾਬਜ਼ ਹੋਵੇਗੀ। ਇਸ ਸਮੇਂ ਹਰਦੀਪ ਸਿੰਘ ਜੰਡਾਲੀ, ਪਰਮਿੰਦਰ ਸਿੰਘ ਰੱਬੋਂ ਆਦਿ ਹਾਜ਼ਰ ਸਨ।