ਬੁੱਢੇ ਦਰਿਆ ’ਚੋਂ ਮਿਲੀ ਅਣਪਛਾਤੀ ਲਾਸ਼
ਬੁੱਢੇ ਦਰਿਆ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਦਹਿਸ਼ਤ ਦਾ ਮਹੌਲ
Publish Date: Thu, 18 Dec 2025 07:22 PM (IST)
Updated Date: Thu, 18 Dec 2025 07:24 PM (IST)

ਫੋਟੋ ਨੰਬਰ- 19, 20 ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਪੀਰੂ ਬੰਦਾ ਇਲਾਕੇ ’ਚ ਬੁੱਢੇ ਦਰਿਆ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਵੱਡੀ ਗਿਣਤੀ ਵਿੱਚ ਆਸ-ਪਾਸ ਦੇ ਰਹਿਣ ਵਾਲੇ ਲੋਕ ਮੌਕੇ ’ਤੇ ਇਕੱਠੇ ਹੋ ਗਏ। ਮੌਕੇ ਤੋਂ ਲੋਕਾਂ ਨੇ ਬੁੱਢੇ ਦਰਿਆ ’ਚ ਤੈਰਦੀ ਹੋਈ ਲਾਸ਼ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮਾਮਲੇ ਦੀ ਸੂਚਨਾ ਮਿਲਣ ’ਤੇ ਥਾਣਾ ਸਲੇਮ ਟਾਬਰੀ ਦੇ ਤਫਤੀਸ਼ੀ ਅਫਸਰ ਹਰਮੇਸ਼ ਲਾਲ ਅਤੇ ਪੀਸੀਆਰ ਮੁਲਾਜ਼ਮ ਮੌਕੇ ’ਤੇ ਪਹੁੰਚੇ। ਤਫਤੀਸ਼ੀ ਅਫਸਰ ਹਰਮੇਸ਼ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਲੋਕਾਂ ਤੋਂ ਬੁੱਢੇ ਦਰਿਆ ’ਚ ਲਾਸ਼ ਤੈਰਦੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਤੁਰੰਤ ਬਾਅਦ ਉਹ ਟੀਮ ਸਮੇਤ ਮੌਕੇ ’ਤੇ ਪਹੁੰਚ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਕ ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ, ਤੇ ਮ੍ਰਿਤਕ ਪਹਿਚਾਣ ਲਈ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਲੇਮ ਟਾਬਰੀ ਮੁਖੀ ਇੰਸਪੈਕਟਰ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਬੁੱਢੇ ਦਰਿਆ ਵਿੱਚੋਂ ਅਣਪਛਾਤੀ ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਮੋਰਚਰੀ ’ਚ 72 ਘੰਟੇ ਲਈ ਰਖਵਾ ਦਿੱਤਾ ਹੈ ਤਾਂ ਜੋ ਲਾਸ਼ ਦੀ ਪਹਿਚਾਣ ਹੋ ਸਕੇ। ਉਨ੍ਹਾਂ ਕਿਹਾ ਕਿ ਲਾਸ਼ ਦੀ ਸ਼ਨਾਖਤ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।