ਪੱਤਰ ਪੇ੍ਰਰਕ, ਮਲੌਦ : ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆਂ ਵਿਖੇ ਪਿੰ੍ਸੀਪਲ ਰਾਜਿੰਦਰ ਸਿੰਘ ਸੋਹੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਇੰਸ ਅਧਿਆਪਕ ਜਸਵਿੰਦਰ ਸਿੰਘ ਅਗਵਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਮਾਡਲ ਤਿਆਰ ਕਰਕੇ ਪ੍ਰਦਰਸਨੀ ਲਗਾਈ। ਵਿਦਿਆਰਥੀਆਂ ਵੱਲੋਂ ਸਾਇੰਸ ਦੇ ਵੱਖ-ਵੱਖ ਟੋਪਿਕਾਂ ਜਿਵੇਂ ਸੋਲਰ ਸਿਸਟਮ, ਜਵਾਲਾਮੁਖੀ, ਨਵੀਆਂ ਕਾਢਾਂ, ਹਾਈਡਰੋਲਿਕ ਸਿਸਟਮ ਨਾਲ ਸਬੰਧਤ ਮਾਡਲ ਤਿਆਰ ਕੀਤੇ ਗਏ ਤੇ ਉਨ੍ਹਾਂ ਦੀ ਸ਼ਾਨਦਾਰ ਤਰੀਕੇ ਨਾਲ ਪੇਸ਼ਕਾਰੀ ਕੀਤੀ ਗਈ।

ਇਸ ਮੌਕੇ ਪਿੰ੍ਸੀਪਲ ਰਾਜਿੰਦਰ ਸਿੰਘ ਸੋਹੀ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਅਜਿਹੀਆਂ ਪ੍ਰਦਰਸ਼ਨੀਆਂ ਜਿੱਥੇ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਦੀਆਂ ਹਨ, ਉੱਥੇ ਹੀ ਉਨ੍ਹਾਂ ਨੂੰ ਕੁੱਝ ਨਵਾਂ ਸਿਖਣ ਦਾ ਮੌਕਾ ਵੀ ਪ੍ਰਦਾਨ ਕਰਦੀਆਂ ਹਨ ਤੇ ਉਨ੍ਹਾਂ 'ਚ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ।

ਇਸ ਮੌਕੇ ਗੁਰਮੀਤ ਕੌਰ, ਰੁਪਿੰਦਰ ਕੌਰ, ਸਰਬਜੀਤ ਕੌਰ, ਜਸਪ੍ਰਰੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।