-ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਖ਼ਿਲਾਫ਼ ਕਰਾਂਗੇ ਸੰਘਰਸ਼ : ਬੈਂਸ
ਵਾਰਡ ਨੰਬਰ 48 ਵਿਖੇ ਕਾਂਗਰਸ ਪਾਰਟੀ ਦੇ ਸਰਗਰਮ ਤੇ ਸੀਨੀਅਰ ਸਾਥੀਆਂ ਦੀ ਅਹਿਮ ਮੀਟਿੰਗ ਹੋਈ
Publish Date: Wed, 06 May 2026 06:38 PM (IST)
Updated Date: Thu, 07 May 2026 04:09 AM (IST)

ਵਾਰਡ ਨੰਬਰ 48 ਵਿਖੇ ਕਾਂਗਰਸ ਪਾਰਟੀ ਦੇ ਸਰਗਰਮ ਤੇ ਸੀਨੀਅਰ ਸਾਥੀਆਂ ਦੀ ਅਹਿਮ ਮੀਟਿੰਗ ਹੋਈ --- ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਅਧੀਨ ਆਉਂਦੇ ਵਾਰਡ ਨੰਬਰ 48 ਵਿੱਚ ਡਾ. ਚਮਕੌਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਸਰਗਰਮ ਅਤੇ ਸੀਨੀਅਰ ਸਾਥੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਵੱਲੋਂ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਇਕੱਠੇ ਹੋਏ, ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਮੌਜੂਦਾ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਹਰ ਵਰਗ ਪਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਜ਼ਮੀਨੀ ਪੱਧਰ ਤੇ ਫੇਲ੍ਹ ਸਾਬਤ ਹੋਈ ਹੈ ਅਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।ਡਾ. ਚਮਕੌਰ ਸਿੰਘ ਅਤੇ ਹੋਰ ਸੀਨੀਅਰ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਦਿਨ-ਰਾਤ ਮਿਹਨਤ ਕਰਕੇ ਕਾਂਗਰਸ ਪਾਰਟੀ ਨੂੰ ਹਲਕੇ ਵਿੱਚ ਹੋਰ ਮਜ਼ਬੂਤ ਕਰਨਗੇ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀਆਂ ਗਲਤ ਨੀਤੀਆਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ ਅਤੇ ਜਨਤਾ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ।ਇਸ ਮੌਕੇ ਬਲਾਕ ਪ੍ਰਧਾਨ ਲਖਬੀਰ ਸਿੰਘ ਟੋਨਾ, ਬਿੰਦਰ, ਰਜੇਸ਼ ਖੋਖਰ, ਰੋਮੀ ਆਦੀ ਹਾਜ਼ਰ ਸਨ।