ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ਵਿਖੇ ਕਾਂਗਰਸੀਆਂ ਦੀ ਹੋਈ ਅਹਿਮ ਮੀਟਿੰਗ
ਹਲਕਾ ਆਤਮ ਨਗਰ ਦੇ ਵਾਰਡ ਨੰਬਰ 46 ਵਿਖੇ ਕਾਂਗਰਸੀਆਂ ਦੀ ਹੋਈ ਅਹਿਮ ਮੀਟਿੰਗ
Publish Date: Thu, 19 Feb 2026 06:18 PM (IST)
Updated Date: Thu, 19 Feb 2026 06:21 PM (IST)

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਅਧੀਨ ਆਉਂਦੇ ਵਾਰਡ ਨੰਬਰ 46 ਦੇ ਚੇਤ ਸਿੰਘ ਨਗਰ ਵਿਖੇ ਅੱਜ ਇੱਕ ਵਿਸ਼ੇਸ਼ ਅਤੇ ਭਰਵੀਂ ਸਿਆਸੀ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਇਹ ਮੀਟਿੰਗ ਵਾਰਡ ਨੰਬਰ 46 ਦੇ ਮੌਜੂਦਾ ਕੌਂਸਲਰ ਸੁਖਦੇਵ ਸਿੰਘ ਸ਼ੀਰਾ ਦੀ ਯੋਗ ਅਗਵਾਈ ਹੇਠ ਹੋਈ, ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਮੀਟਿੰਗ ਨੂੰ ਸੰਬੋਧਨ ਕਰਦਿਆਂ ਵਾਰਡ ਨੰਬਰ 46 ਦੇ ਨਿਵਾਸੀਆਂ ਨੇ ਮੌਜੂਦਾ ਸਰਕਾਰ ਤੇ ਤਿੱਖੇ ਹਮਲੇ ਕੀਤੇ। ਲੋਕਾਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀਆਂ ਕਾਰਨ ਆਮ ਜਨਤਾ ਦਾ ਜਿਉਣਾ ਦੁਭਰ ਹੋ ਗਿਆ ਹੈ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਵਿਕਾਸ ਦੇ ਨਾਮ ਤੇ ਸਿਰਫ਼ ਖਾਨਾਪੂਰਤੀ ਕੀਤੀ ਜਾ ਰਹੀ ਹੈ ਅਤੇ ਬੁਨਿਆਦੀ ਸਹੂਲਤਾਂ ਲਈ ਵੀ ਲੋਕਾਂ ਨੂੰ ਭਟਕਣਾ ਪੈ ਰਿਹਾ ਹੈ। ਸਰਕਾਰ ਦੇ ਕੰਮਕਾਜ ਤੋਂ ਤੰਗ ਆ ਕੇ ਮੀਟਿੰਗ ਵਿੱਚ ਮੌਜੂਦ ਸੈਂਕੜੇ ਲੋਕਾਂ ਨੇ ਇਕਜੁੱਟ ਹੋ ਕੇ ਇਹ ਫੈਸਲਾ ਲਿਆ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਦਿਨ-ਰਾਤ ਇੱਕ ਕਰ ਦੇਣਗੇ। ਵਾਰਡ ਨਿਵਾਸੀਆਂ ਨੇ ਸੰਕਲਪ ਲਿਆ ਕਿ ਆਤਮ ਨਗਰ ਹਲਕੇ ਦੇ ਵਾਰਡ ਨੰਬਰ 46 ਵਿੱਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਰਿਕਾਰਡ ਤੋੜ ਵੋਟਾਂ ਦੇ ਫਰਕ ਨਾਲ ਜਿਤਾ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਜਾਵੇਗਾ।ਬੈਂਸ ਨੇ ਕਿਹਾ ਕਿ ਜਨਤਾ ਹੁਣ ਜਾਗਰੂਕ ਹੋ ਚੁੱਕੀ ਹੈ ਅਤੇ ਝੂਠੇ ਵਾਅਦਿਆਂ ਦੀ ਰਾਜਨੀਤੀ ਨੂੰ ਚਲਦਾ ਕਰਨ ਦਾ ਮਨ ਬਣਾ ਚੁੱਕੀ ਹੈ। ਕੌਂਸਲਰ ਸ਼ੀਰਾ ਨੇ ਆਏ ਹੋਏ ਸਾਰੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਦੀ ਤਰ੍ਹਾਂ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੇ ਰਹਿਣਗੇ ਅਤੇ ਵਾਰਡ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜਸਪਾਲ ਰਿਐਤ, ਸਤਨਾਮ ਸਿੰਘ, ਪੰਕਜ, ਕਪਿਲ ਸ਼ਰਮਾ, ਬਲਬੀਰ ਸਿੰਘ, ਜਸਪਾਲ ਸਿੰਘ, ਸਰਬਜੀਤ ਸਿੰਘ, ਬਲਬੀਰ ਸਿੰਘ, ਜਸਪਾਲ ਸਿੰਘ, ਸਰਬਜੀਤ ਸਿੰਘ, ਮਨਮੋਹਨ ਸਿੰਘ, ਹਨੀ ਸ਼ਰਮਾ ਅਤੇ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਤੇ ਕਾਂਗਰਸੀ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ