ਸੰਗਰੂਰ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਸੰਗਰੂਰ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੀ ਅਹਿਮ ਮੀਟਿੰਗ ਹੋਈ
Publish Date: Sun, 01 Nov 2026 08:43 PM (IST)
Updated Date: Mon, 02 Nov 2026 04:05 AM (IST)
ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਵੱਲੋਂ ਸੰਗਰੂਰ ਵਿਖੇ ਹੋਣ ਵਾਲੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਖੰਨਾ ਵਿਖੇ ਇੱਕ ਵਿਸ਼ੇਸ਼ ਤੇ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ’ਚ ਵਿਸ਼ੇਸ਼ ਤੌਰ ਤੇ ਪਹੁੰਚੇ ਪਾਰਟੀ ਓਬਜ਼ਰਵਰ ਸ਼ਾਮ ਸੁੰਦਰ ਅਰੋੜਾ ਨੇ ਸੀਨੀਅਰ ਲੀਡਰਸ਼ਿਪ ਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ, ਲਖਵੀਰ ਸਿੰਘ ਲੱਖਾ ਪਾਇਲ ਤੇ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਆਗੂਆਂ ਨੇ ਓਬਜ਼ਰਵਰ ਸ਼ਾਮ ਸੁੰਦਰ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਖੰਨਾ ਜ਼ਿਲ੍ਹੇ ਤੋਂ ਵਰਕਰ ਤੇ ਸਮਰਥਕ ਸੰਗਰੂਰ ਰੈਲੀ ’ਚ ਵੱਧ-ਚੜ੍ਹ ਕੇ ਹਿੱਸਾ ਲੈਣਗੇ ਤੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਰੈਲੀ ਨੂੰ ਇਤਿਹਾਸਕ ਬਣਾਉਣਗੇ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਪਾਰਟੀ ਦੀ ਅਗਲੀ ਰਣਨੀਤੀ ਤੇ ਆਵਾਜਾਈ ਵਰਗੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਸਮੂਹ ਆਗੂਆਂ ਤੇ ਅਹੁਦੇਦਾਰਾਂ ਵੱਲੋਂ ਰੈਲੀ ਦੀ ਸਫਲਤਾ ਲਈ ਆਪਣੇ ਸੁਝਾਅ ਸਾਂਝੇ ਕੀਤੇ ਗਏ ਤੇ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਲੱਧੜ, ਬਲਾਕ ਪ੍ਰਧਾਨ ਹਰਜਿੰਦਰ ਇਕੋਲਾਹਾ, ਬਲਾਕ ਪ੍ਰਧਾਨ ਰਾਜੀਵ ਰਾਏ ਮਹਿਤਾ, ਵਿਕਾਸ ਮਹਿਤਾ, ਲਛਮਣ ਸਿੰਘ ਗਰੇਵਾਲ, ਅਨਿਲ ਸ਼ੁਕਲਾ, ਨਰਿੰਦਰ ਵਰਮਾ ਬੌਬੀ, ਰਾਜਬੀਰ ਸ਼ਰਮਾ, ਅਮਰੀਸ਼ ਕਾਲੀਆ, ਰਿਕੀ ਸ਼ਰਮਾ, ਗੁਰਜਸ਼ਨ ਸਿੰਘ, ਸਾਬਕਾ ਚੇਅਰਮੈਨ ਸਤਨਾਮ ਸੋਨੀ, ਬਲਬੀਰ ਭੱਟੀਆਂ, ਚੰਦਨ ਨੇਗੀ, ਤਜਿੰਦਰ ਸ਼ਰਮਾ, ਸੁਦਰਸ਼ਨ ਵਰਮਾ, ਸੁਧੀਰ ਜੋਸ਼ੀ, ਵਿਓਮ ਸ਼ਰਮਾ, ਸੁਖਵਿੰਦਰ ਸਿੰਘ ਸੁੱਖੀ, ਨਿਤਿਨ ਕੌਸ਼ਲ, ਮੈਡਮ ਹਰਜੀਤ ਕੌਰ ਰਾਣੋ, ਮੈਡਮ ਮਨਪ੍ਰੀਤ ਕੌਰ ਅਤੇ ਵਰਕਰ ਅਤੇ ਅਹੁਦੇਦਾਰ ਵੱਡੀ ਗਿਣਤੀ ’ਚ ਹਾਜ਼ਰ ਸਨ।