ਨਾਬਾਲਗ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਗ੍ਰਿਫ਼ਤਾਰ
ਰਿਸ਼ਤਿਆਂ ਨੂੰ ਸ਼ਰਮਸ਼ਾਰ ਕਰ ਦੇਣ ਵਾਲੀ ਘਟਨਾ
Publish Date: Tue, 03 Mar 2026 09:34 PM (IST)
Updated Date: Wed, 04 Mar 2026 04:15 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਰਿਸ਼ਤਿਆਂ ਦੀ ਮਰਿਆਦਾ ਨੂੰ ਸ਼ਰਮਿੰਦਾ ਕਰਦਿਆਂ ਇਕ ਵਿਅਕਤੀ ਨੇ ਆਪਣੀ ਸਕੀ ਨਾਬਾਲਗ ਧੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਸਹਿਮੀ ਮਾਸੂਮ ਬੱਚੀ ਆਪਣੇ ਪਿਤਾ ਦਾ ਜ਼ੁਲਮ ਸਹਿੰਦੀ ਰਹੀ। ਮੁਲਜ਼ਮ ਦੀ ਪਤਨੀ ਜਿਵੇਂ ਹੀ ਘਰ ਤੋਂ ਬਾਹਰ ਜਾਂਦੀ ਉਹ ਸ਼ਰਮਨਾਕ ਕਰਤੂਤ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੰਦਾ। ਪਿਤਾ ਦੀਆਂ ਹਰਕਤਾਂ ਦਾ ਪਰਦਾਫਾਸ਼ ਕਰਨ ਲਈ ਲੜਕੀ ਨੇ ਅਸ਼ਲੀਲ ਹਰਕਤਾਂ ਕਰਦੇ ਸਮੇਂ ਨਗਨ ਹਾਲਤ ’ਚ ਉਸ ਦੀ ਵੀਡੀਓ ਬਣਾ ਲਈ। ਥਾਣਾ ਕੂਮਕਲਾਂ ਦੇ ਇੰਚਾਰਜ ਪਰਮਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਸੰਵੇਦਨਸ਼ੀਲ ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਬਿਹਾਰ ਦੇ ਰਹਿਣ ਵਾਲੇ ਮੁਹੰਮਦ ਸ਼ਮਸੂਦੀਨ ਦੇ ਖਿਲਾਫ ਪੋਕਸੋ ਐਕਟ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਰਾਜ ਮਿਸਤਰੀ ਦਾ ਕੰਮ ਕਰਨ ਵਾਲੇ ਮੁਲਜਮ ਨੂੰ ਜਲਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।