ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਲੁਧਿਆਣਾ ਚੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸਮਸਤੀਪੁਰ ਦਾ ਰਹਿਣ ਵਾਲਾ ਮੁਕੇਸ਼ ਕੁਮਾਰ ਮਹਾਤੋ ਨਾਂ ਦਾ ਵਿਅਕਤੀ ਆਪਣੀ ਸਕੀ 11 ਵਰ੍ਹਿਆਂ ਦੀ ਮਾਸੂਮ ਧੀ ਨੂੰ ਪੂਰੇ ਇਕ ਸਾਲ ਤੱਕ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ। ਗੁਰੂ ਅਮਰਦਾਸ ਕਲੋਨੀ ਦੀ ਰਹਿਣ ਵਾਲੀ ਇਕ ਸਮਾਜ ਸੇਵਕਾ ਦੀ ਦਖ਼ਲ ਤੋਂ ਬਾਅਦ ਮਾਮਲੇ ਦਾ ਪਰਦਾਫਾਸ਼ ਹੋਇਆ।

ਇਸ ਕੇਸ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸਮਾਜ ਸੇਵਕਾ ਦੀ ਸ਼ਿਕਾਇਤ ਤੋਂ ਬਾਅਦ ਅਵਤਾਰ ਨਗਰ ਇਆਲੀ ਦੇ ਵਾਸੀ ਮੁਲਜ਼ਮ ਮੁਕੇਸ਼ ਕੁਮਾਰ ਮਹਾਤੋ ਦੇ ਖ਼ਿਲਾਫ਼ ਮੁੱਕਦਮਾ ਦਰਜ ਕਰ ਲਿਆ ਹੈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸਮਾਜ ਸੇਵਕਾ ਨੇ ਦੱਸਿਆ ਕਿ ਉਹਨਾਂ ਨੂੰ ਇੱਕ ਔਰਤ ਕੋਲੋ ਜਾਣਕਾਰੀ ਮਿਲੀ ਕਿ ਮੁਲਜ਼ਮ ਮੁਕੇਸ਼ ਕੁਮਾਰ ਮਹਾਤੋ ਪਿਛਲੇ ਕੁਝ ਸਮੇਂ ਤੋਂ ਆਪਣੀ ਧੀ ਨੂੰ ਹਵਸ ਦਾ ਸ਼ਿਕਾਰ ਬਣਾ ਰਿਹਾ ਹੈ।

ਜਾਣਕਾਰੀ ਤੋਂ ਬਾਅਦ ਸਮਾਜ ਸੇਵਕਾ ਲੜਕੀ ਦੇ ਘਰ ਪਹੁੰਚੀ ਅਤੇ ਉਸ ਕੋਲੋ ਜਾਣਕਾਰੀਆਂ ਹਾਸਲ ਕੀਤੀਆਂ । ਲੜਕੀ ਨੇ ਦੱਸਿਆ ਕੇ ਪਿਛਲੇ ਇਕ ਸਾਲ ਤੋਂ ਪਿਤਾ ਉਸ ਦੀ ਆਬਰੂ ਲੁੱਟ ਰਿਹਾ ਹੈ ਅਤੇ 11 ਨਵੰਬਰ ਨੂੰ ਵੀ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੇ ੲੇਅੈਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਮਾਜ ਸੇਵਕਾ ਦੀ ਸ਼ਿਕਾਇਤ ਤੇ ਮੁਲਜਮ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ।ਮੁਲਜਮ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ।

Posted By: Jaswinder Duhra