- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੁਲਿਸ ਨੂੰ ਦਿੱਤੇ ਬਿਆਨ ’ਚ ਪ੍ਰੀਤਮ ਸਿੰਘ ਵਾਸੀ ਪਿੰਡ ਜਡਿਆਲੀ ਅਨੁਸਾਰ ਉਹ ਇਲਾਕੇ ਵਿੱਚ ਕੰਮ ਕਰਦਾ ਹੈ। ਉਹ ਦੁਪਹਿਰ ਦਾ ਖਾਣਾ ਖਾਣ ਲਈ ਪਟਿਆਲਾ ਵੈਸ਼ਨੋ ਢਾਬਾ, ਪਿੰਡ ਕਨੇਚ ਵੱਲ ਜਾ ਰਿਹਾ ਸੀ। ਜਦੋਂ ਉਹ ਕਨੇਚ ਪੁਲ ਨੇੜੇ ਪੁੱਜਿਆ ਤਾਂ ਉਸ ਨੇ ਦੇਖਿਆ ਕਿ 30 ਸਾਲ ਦਾ ਇਕ ਨੌਜਵਾਨ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਸਾਹਨੇਵਾਲ-ਲੁਧਿਆਣਾ ਵੱਲੋਂ ਆ ਰਿਹਾ ਇਕ ਅਣਪਛਾਤਾ ਟਰੱਕ ਡਰਾਈਵਰ ਟਰੱਕ ਨੂੰ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾਉਂਦਾ ਹੋਇਆ ਆਇਆ ਤੇ ਉਸ ਨੇ ਸੜਕ ਪਾਰ ਕਰ ਰਹੇ ਨੌਜਵਾਨ ਨੂੰ ਲਪੇਟ ’ਚ ਲੈ ਲਿਆ।

ਕ੍ਰਾਈਮ ਰਿਪੋਰਟਰ,ਪੰਜਾਬੀ ਜਾਗਰਣ, ਲੁਧਿਆਣਾ। ਸਾਹਨੇਵਾਲ ’ਚ ਵਾਪਰੇ ਸੜਕ ਹਾਦਸੇ ’ਚ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾਏ ਜਾ ਰਹੇ ਅਣਪਛਾਤੇ ਟਰੱਕ ਦੀ ਲਪੇਟ ’ਚ ਆਉਣ ਕਾਰਨ ਕਰੀਬ 30 ਸਾਲਾ ਅਣਪਛਾਤੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਸਾਹਨੇਵਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਫਰਾਰ ਟਰੱਕ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨ ’ਚ ਪ੍ਰੀਤਮ ਸਿੰਘ ਵਾਸੀ ਪਿੰਡ ਜਡਿਆਲੀ ਅਨੁਸਾਰ ਉਹ ਇਲਾਕੇ ਵਿੱਚ ਕੰਮ ਕਰਦਾ ਹੈ। ਉਹ ਦੁਪਹਿਰ ਦਾ ਖਾਣਾ ਖਾਣ ਲਈ ਪਟਿਆਲਾ ਵੈਸ਼ਨੋ ਢਾਬਾ, ਪਿੰਡ ਕਨੇਚ ਵੱਲ ਜਾ ਰਿਹਾ ਸੀ। ਜਦੋਂ ਉਹ ਕਨੇਚ ਪੁਲ ਨੇੜੇ ਪੁੱਜਿਆ ਤਾਂ ਉਸ ਨੇ ਦੇਖਿਆ ਕਿ 30 ਸਾਲ ਦਾ ਇਕ ਨੌਜਵਾਨ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਸਾਹਨੇਵਾਲ-ਲੁਧਿਆਣਾ ਵੱਲੋਂ ਆ ਰਿਹਾ ਇਕ ਅਣਪਛਾਤਾ ਟਰੱਕ ਡਰਾਈਵਰ ਟਰੱਕ ਨੂੰ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾਉਂਦਾ ਹੋਇਆ ਆਇਆ ਤੇ ਉਸ ਨੇ ਸੜਕ ਪਾਰ ਕਰ ਰਹੇ ਨੌਜਵਾਨ ਨੂੰ ਲਪੇਟ ’ਚ ਲੈ ਲਿਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਟਰੱਕ ਡਰਾਈਵਰ ਨੇ ਰੁਕਣ ਦੀ ਬਜਾਏ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ।
ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ’ਚ ਪੁੱਛਗਿੱਛ ਕਰਨ ਦੇ ਨਾਲ-ਨਾਲ ਹਾਦਸੇ ਸਬੰਧੀ ਜਾਣਕਾਰੀ ’ਕੱਠੀ ਕੀਤੀ ਜਾ ਰਹੀ ਹੈ ਤਾਂ ਜੋ ਫਰਾਰ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਜਾ ਸਕੇ। ਇਸ ਸਬੰਧੀ ਸਾਹਨੇਵਾਲ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਧਾਰਾ 281 ਅਤੇ 106 ਬੀਐੱਨਐੱਸ ਤਹਿਤ ਕੇਸ ਦਰਜ ਕਰ ਲਿਆ ਹੈ।