ਸਟਾਫ ਰਿਪੋਰਟਰ, ਖੰਨਾ : ਐੱਮਜੀਸੀਏਐੱਸ ਮਾਡਲ ਹਾਈ ਸਕੂਲ ਖੰਨਾ ਦੇ ਖੇਡਾਂ ਵਤਨ ਪੰਜਾਬ ਦੀਆਂ 'ਚ ਪੰਜਵੀ ਜਮਾਤ ਵਿਦਿਆਰਥੀ ਅੰਗਦ ਸਿੰਘ ਨੇ ਬਾਕਸਿੰਗ 'ਚੋਂ ਚਾਂਦੀ ਦਾ ਤਗਮਾ ਹਾਸਲ ਕੀਤਾ। ਏਐੱਸ ਹਾਈ ਸਕੂਲ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਵਾਇਸ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ, ਜਰਨਲ ਸਕੱਤਰ ਐਡਵੋਕੇਟ ਬਰਿੰਦਰ ਡੈਵਿਟ, ਸਕੂਲ ਦੇ ਮੈਨੇਜਰ ਸੰਜੀਵ ਕੁਮਾਰ ਤੇ ਸਕੂਲ ਦੇ ਪਿੰ੍ਸੀਪਲ ਰਿਤੂ ਸੂਦ ਨੇ ਇਸ ਵਿਦਿਆਰਥੀ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਬੰਧਕਾਂ ਨੇ ਕਾਮਨਾ ਕੀਤੀ ਕਿ ਆਉਣ ਵਾਲੇ ਸਮੇਂ 'ਚ ਅੰਗਦ ਸਿੰਘ ਇਸੇ ਤਰ੍ਹਾਂ ਆਪਣੇ ਇਲਾਕੇ, ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕਰਦਾ ਰਹੇ।