ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਐਲਾਨ ਨਿਵੇਕਲਾ ਕਦਮ : ਭਾਟੀਆ
ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਐਲਾਨ ਨਿਵੇਕਲਾ ਕਦਮ-ਭਾਟੀਆ
Publish Date: Tue, 10 Mar 2026 06:41 PM (IST)
Updated Date: Tue, 10 Mar 2026 06:45 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਪੰਜਾਬ ਸਰਕਾਰ ਵੱਲੋਂ ਬਜਟ ਵਿਚ ਔਰਤਾਂ ਲਈ ਐਲਾਨੇ ਗਏ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਸੰਬੰਧੀ ਵਿੱਚ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਭਾਟੀਆ ਅਤੇ ਟ੍ਰੇਡ ਵਿੰਗ ਜਿਲ੍ਹਾ ਦਿਹਾਤੀ ਪ੍ਰਧਾਨ ਅਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਜ਼ਿਲ੍ਹਾ ਲੁਧਿਆਣਾ ਹਲਕਾ ਸਾਹਨੇਵਾਲ ਦੇ ਵਾਈਸ ਚੇਅਰਪਰਸਨ ਰਾਜਦੀਪ ਭਾਟੀਆ ਸਮੇਤ ਕੌਂਸਲਰਾਂ ਵੱਲੋ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਪੂਜਾ ਭਾਟੀਆ ਅਤੇ ਰਾਜਦੀਪ ਭਾਟੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਨਿਵੇਕਲਾ ਕਦਮ ਹੈ ਅਤੇ ਇਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸਤਿਕਾਰਤ ਮਾਵਾਂ ਭੈਣਾਂ ਨਾਲ ਕੀਤਾ ਇੱਕ ਵੱਡਾ ਵਾਅਦਾ ਪੂਰਾ ਕਰ ਕੇ ਵਿਰੋਧੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਦਾ ਸਿਹਤ ਕਾਰਡ, ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡਣ ਆਦਿ ਦੇ ਫ਼ੈਸਲੇ ਲੈ ਕੇ ਮਾਨ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਸੱਚਮੁੱਚ ਲੋਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਇੱਕ ਇੱਕ ਕਰਕੇ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਵਿੱਚ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ। ਜਿਸ ਕਰਕੇ ਬਜਟ ਬਹੁਤ ਹੀ ਵਧੀਆ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਕੌਂਸਲਰ ਸਵਰਨਜੀਤ ਕੌਰ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਬਲਾਕ ਪ੍ਰਧਾਨ ਕੁਲਦੀਪ ਐਰੀ, ਗੁਰਮੀਤ ਸਿੰਘ ਪੱਪੂ ਤਲਵਾੜਾ, ਸਤਵਿੰਦਰ ਸਿੰਘ ਹੈਪੀ, ਰਵਿੰਦਰ ਸਿੰਘ ਬੱਬੂ , ਪ੍ਰਭਜੋਤ ਸਿੰਘ ਖਾਲਸਾ ਆਦਿ ਹਾਜ਼ਰ ਸਨ।