ਮਹਾਨ ਆਗੂਆਂ ਦੇ ਵਿਚਾਰਾਂ ਨੂੰ ਸਮਰਪਿਤ ਹੋਵੇਗਾ ਪ੍ਰੋਗਰਾਮ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਤੇ ਗਿਆਨੀ ਜ਼ੈਲ ਸਿੰਘ ਦਾ ਜਨਮ ਦਿਹਾੜਾ ਮਨਾਉਣ ਦਾ ਐਲਾਨ
Publish Date: Sun, 03 May 2026 06:30 PM (IST)
Updated Date: Mon, 04 May 2026 04:12 AM (IST)
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਤੇ ਗਿਆਨੀ ਜ਼ੈਲ ਸਿੰਘ ਦਾ ਜਨਮ ਦਿਹਾੜਾ ਮਨਾਉਣ ਦਾ ਐਲਾਨ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਦੇ ਓਬੀਸੀ, ਐਸਸੀਬੀਸੀ ਅਤੇ ਐਸਸੀ ਸਮਾਜ ਵੱਲੋਂ ਸਿੱਖ ਇਤਿਹਾਸ ਦੇ ਮਹਾਨ ਯੋਧੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਜਨਮ ਦਿਹਾੜਾ 5 ਮਈ ਦਿਨ ਮੰਗਲਵਾਰ ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ 1 ਤੋਂ 5 ਵਜੇ ਤੱਕ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ।
ਇਹ ਸਮਾਗਮ ਇੰਦਰਜੀਤ ਸਿੰਘ ਬੱਬੂ ਵਾਈਸ ਚੇਅਰਮੈਨ ਆਲ ਇੰਡੀਆ ਕਾਂਗਰਸ ਕਮੇਟੀ ਓਬੀਸੀ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਸਮਾਜਿਕ ਏਕਤਾ, ਭਾਈਚਾਰੇ ਅਤੇ ਮਹਾਨ ਆਗੂਆਂ ਦੇ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸਮਰਪਿਤ ਹੋਵੇਗਾ। ਸਮਾਗਮ ਵਿੱਚ ਦਿੱਲੀ ਤੋਂ ਓਬੀਸੀ ਡਿਪਾਰਟਮੈਂਟ ਦੇ ਚੇਅਰਮੈਨ ਡਾ. ਅਨਿਲ ਜੈ ਹਿੰਦ ਅਤੇ ਐਸਸੀ ਸਮਾਜ ਦੇ ਚੇਅਰਮੈਨ ਰਜਿੰਦਰ ਪਾਲ ਗੌਤਮ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖੀਰ ਦਾਬਾ ਅਤੇ ਵਿਜੇ ਇੰਦਰ ਸਿੰਗਲਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ,ਸਮਾਜਿਕ ਵਰਕਰ ਅਤੇ ਵੱਖ-ਵੱਖ ਵਰਗਾਂ ਦੀ ਲੀਡਰਸ਼ਿਪ ਵੀ ਹਾਜ਼ਰੀ ਲਗਵਾਏਗੀ। ਇਸ ਮੌਕੇ ਮਹਾਨ ਸ਼ਖਸੀਅਤਾਂ ਦੇ ਜੀਵਨ, ਸੰਘਰਸ਼ ਅਤੇ ਸਮਾਜਿਕ ਯੋਗਦਾਨ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਬਹਾਦਰੀ ਅਤੇ ਏਕਤਾ ਦੀ ਮਿਸ਼ਾਲ ਤੇ ਸਾਬਕਾ ਰਾਸ਼ਟਰਪਤੀ ਸਵ. ਗਿਆਨੀ ਜ਼ੈਲ ਸਿੰਘ ਦੇ ਲੋਕਤੰਤਰਿਕ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਬੱਬੂ, ਡਾ.ਕਰਨ ਸੋਨੀ ਪੰਜਾਬ ਕਾਂਗਰਸ ਦੇ ਸਪੋਕਸਮੈਨ, ਕਿਰਪਾਲ ਸੰਗਰ, ਬਲਵਿੰਦਰ ਗਿੱਲ, ਸੁਖਵਿੰਦਰ ਸੋਹਲ, ਸੁਸ਼ੀਲ ਕੁਮਾਰ ਮਲਹੋਤਰਾ, ਵਿਨੋਦ ਭਾਰਤੀ, ਗੁਰਨਾਮ ਕਲੇਰ, ਰਵੀ ਭੂਸ਼ਨ, ਇੰਦਰਜੀਤ ਸਿੰਘ ਅਤੇ ਤਰੁਣ ਭਾਰਤੀ ਸਮੇਤ ਹੋਰ ਆਗੂ ਵੀ ਮੌਜੂਦ ਰਹੇ।