ਅਕਾਲ ਅਕੈਡਮੀ ਢੀਂਡਸਾ 'ਚ ਮਨਾਇਆ ਸਾਲਾਨਾ ਸਮਾਗਮ
ਅਕਾਲ ਅਕੈਡਮੀ ਢੀਂਡਸਾ 'ਚ ਮਨਾਇਆ ਸਾਲਾਨਾ ਸਮਾਗਮ
Publish Date: Mon, 16 Feb 2026 06:46 PM (IST)
Updated Date: Tue, 17 Feb 2026 04:07 AM (IST)

ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ, ਸਮਰਾਲਾ : ਕਲਗੀਧਰ ਟਰੱਸਟ ਅਧੀਨ ਚੱਲ ਰਹੀ ਅਕਾਲ ਅਕੈਡਮੀ ਢੀਂਡਸਾ ਵਿਖੇ ਸ਼ੈਸ਼ਨ 2025-26 ਦਾ ਸਾਲਾਨਾ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਨਾਲ ਕੀਤੀ ਗਈ। ਵਿਦਿਆਰਥੀਆਂ ਵੱਲੋਂ ਦਿਲਕਸ਼ ਪਹਿਰਾਵਿਆਂ ਵਿੱਚ ਵੱਖ - ਵੱਖ ਤਰੀਕਿਆਂ ਨਾਲ ਤਿਆਰ ਕੀਤੇ ਗੀਤਾਂ ਤੇ ਕੋਰਿਓਗ੍ਰਾਫੀ ਤੇ ਸਮਾਜਿਕ ਬੁਰਾਈਆਂ ਨਾਲ ਸਬੰਧਤ ਨਾਟਕ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ । ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਸ਼ਾਂ ਰਾਹੀਂ ਪਰਿਵਾਰਕ ਰਿਸ਼ਤੇ ,ਮਾਤਾ- ਪਿਤਾ ਦਾ ਸਤਿਕਾਰ ਕਰਨ , ਪੰਜਾਬ ਅਤੇ ਪੰਜਾਬੀ ਬੋਲੀ ਨੂੰ ਪਿਆਰ ਕਰਨ, ਆਪਸ ਵਿੱਚ ਮਿਲ- ਜੁਲ ਕੇ ਰਹਿਣ ਅਤੇ ਦਰਸ਼ਕਾਂ ਨੂੰ ਹਮੇਸ਼ਾ ਖੁਸ਼ ਰਹਿਣ ਦਾ ਸੁਨੇਹਾ ਦਿੱਤਾ ਅਤੇ ਉਹਨਾਂ ਦਾ ਖੂਬ ਮਨੋਰੰਜਨ ਕੀਤਾ। ਸਕੂਲ ਦੇ ਪ੍ਰਿੰਸੀਪਲ ਮੈਡਮ ਅਰਵਿੰਦਰਪਾਲ ਕੌਰ ਓਬਰਾਏ ਨੇ ਪਿਛਲੇ ਸੈਸ਼ਨ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਨਾਲ਼ ਹੀ ਨਰਸਰੀ ਤੋੰ ਬਾਰਵੀਂ ਜਮਾਤ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਦਰਜਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਵਧੀਆ ਅੰਕ ਹਾਸਲ ਕਰਕੇ ਇਹਨਾਂ ਵਿਦਿਆਰਥੀਆਂ ਨੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਹੋਇਆਂ ਪ੍ਰਿੰਸੀਪਲ ਮੈਡਮ ਓਬਰਾਏ ਨੇ ਕਿਹਾ ਕਿ ਹੋਣਹਾਰ ਬੱਚੇ ਹੀ ਦੇਸ਼ ਦੇ ਭਵਿੱਖ ਨੂੰ ਸੁਨਹਿਰੀ ਬਣਾਉਂਦੇ ਹਨ ਅਤੇ ਵਿਦਿਆਰਥੀ ਜੀਵਨ ਵਿੱਚ ਬੌਧਿਕ ਗਿਆਨ ਦੇ ਨਾਲ-ਨਾਲ ਸੱਭਿਆਚਾਰਕ ਸਰਗਰਮੀਆਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ। ਇਸ ਸਮਾਗਮ ਦੌਰਾਨ ਪ੍ਰਿੰਸੀਪਲ ਮੈਡਮ ਨੇ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਤੇ ਅਧਾਰਿਤ ਸਿੱਖਿਆ ’ਤੇ ਜ਼ੋਰ ਦਿੱਤਾ ਅਤੇ ਇਸ ਸਮਾਗਮ ਵਿੱਚ ਪਹੁੰਚਣ ਤੇ ਸਾਰੇ ਸਤਿਕਾਰਯੋਗ ਮਾਪਿਆਂ ਅਤੇ ਸਮੂਹ-ਸਟਾਫ਼ ਦਾ ਧੰਨਵਾਦ ਕੀਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ । ਰਾਸ਼ਟਰੀ ਗਾਣ ਗਾਉਣ ਉਪਰੰਤ ਸਮਾਗਮ ਦੀ ਸਮਾਪਤੀ ਹੋਈ।