ਸ਼ਕਤੀ ਪਬਲਿਕ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਸ਼ਕਤੀ ਪਬਲਿਕ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Thu, 12 Feb 2026 06:40 PM (IST)
Updated Date: Thu, 12 Feb 2026 06:42 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਪ੍ਰਿੰਸੀਪਲ ਮਨਵਿੰਦਰ ਸਿੰਘ ਭੰਡਾਲ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਮਨਵਿੰਦਰ ਸਿੰਘ ਵੱਲੋਂ ਸਿੱਖਿਆ ਦੇ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ ਅਤੇ ਸਟੇਜ ਸੈਕਟਰੀ ਵੱਲੋਂ ਵਿਦਿਆਰਥੀਆਂ ਦੁਆਰਾ ਸਿੱਖਿਆ ਦੇ ਖੇਤਰ ਚ ਵਿਸ਼ੇਸ਼ ਪ੍ਰਾਪਤੀਆਂ ਵਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਮਨਵਿੰਦਰ ਸਿੰਘ ਭੰਡਾਲ ਨੇ ਵਿਦਿਆਰਥੀਆਂ ਅਤੇ ਹਾਜ਼ਰ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਹਮੇਸ਼ਾ ਹੀ ਚੰਗੀ ਪੜ੍ਹਾਈ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਮਿਹਨਤ ਹੀ ਸਫਲਤਾ ਦੀ ਕੂੰਜੀ ਹੈ। ਉਨ੍ਹਾਂ ਕਿਹਾ ਕਿ ਬੱਚੇ ਹੀ ਸਾਡੇ ਦੇਸ਼ ਦਾ ਭਵਿੱਖ ਹਨ ਇਨ੍ਹਾਂ ਬੱਚਿਆਂ ਦਾ ਭਵਿੱਖ ਤਾਂ ਹੀ ਚੰਗਾ ਹੋ ਸਕਦਾ ਹੈ ਜੇਕਰ ਬੱਚਿਆਂ ਦੇ ਮਾਤਾ ਪਿਤਾ ਸਕੂਲ ਅਧਿਆਪਕ ਦੇ ਨਾਲ-ਨਾਲ ਉਹ ਵੀ ਬੱਚਿਆਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਨ ਤਾਂ ਕਿ ਬੱਚੇ ਪੜ੍ਹਾਈ ਵਿੱਚ ਚੰਗੀਆਂ ਮੱਲਾਂ ਮਾਰ ਕੇ ਆਪਣਾ ਤੇ ਮਾਤਾ ਪਿਤਾ ਤੇ ਸਕੂਲ ਦਾ ਨਾਂਮ ਰੋਸ਼ਨ ਕਰਨ। ਇਸ ਮੌਕੇ ਉਨ੍ਹਾਂ ਸੋਸ਼ਲ ਮੀਡੀਆ ਤੋਂ ਸੁਚੇਤ ਰਹਿਣ ਲਈ ਉਨ੍ਹਾਂ ਦੀਆਂ ਖਾਮੀਆਂ ਤੋਂ ਜਾਣੂ ਕਰਵਾਇਆ।ਇਸ ਤੋਂ ਇਲਾਵਾ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਖੇਡਣ ਨਾਲ ਦਿਮਾਗ ਅਤੇ ਸਰੀਰ ਤੰਦਰੁਸਤ ਰਹਿੰਦਾ ਹੈ।ਇਸ ਮੌਕੇ ਵਾਇਸ ਪ੍ਰਿੰਸੀਪਲ ਹਰਦੀਪ ਕੌਰ ਭੰਡਾਲ ਸਮੇਤ ਸਕੂਲ ਸਮੂਹ ਸਟਾਫ , ਵਿਦਿਆਰਥੀ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।