ਸ਼੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਸ਼੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sat, 25 Apr 2026 06:40 PM (IST)
Updated Date: Sat, 25 Apr 2026 06:43 PM (IST)

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਡਾਬਾ ਰੋਡ ਸਥਿਤ ਸ਼੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਡਾਇਰੈਕਟਰ ਰਮਨਦੀਪ ਸਿੰਘ ਸਹਿਗਲ, ਪ੍ਰਿੰਸੀਪਲ ਪੂਨਮ ਸ਼ਰਮਾ ਅਤੇ ਮਾਪਿਆਂ ਨੇ ਮਿਲ ਕੇ ਸ਼ਮਾ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ। ਪ੍ਰੋਗਰਾਮ ਦਾ ਆਗਾਜ਼ ਚਾਰ ਯੁਗਾਂ ਨੂੰ ਦਰਸਾਉਂਦੀ ਹੋਈ ਕੋਰੀਓਗ੍ਰਾਫੀ ਪੇਸ਼ ਕਰਕੇ ਕੀਤਾ ਗਿਆ। ਪ੍ਰਿੰਸੀਪਲ ਪੂਨਮ ਸ਼ਰਮਾ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ। ਇਸ ਸਮਾਰੋਹ ਵਿਚ ਸੈਸ਼ਨ 2025-2026 ਵਿਚ ਸਾਲਾਨਾ ਇਮਤਿਹਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ, ਇੰਟਰ ਸੈਕਸ਼ਨ ਟਾਪਰ, ਸਟੂਡੈਂਟ ਆਫ ਦਿ ਯੀਅਰ, 100 ਫੀਸਦੀ ਅਟੈਂਡੈਂਸ ਆਦਿ ਦੇ ਲਈ ਬੱਚਿਆਂ ਨੂੰ ਇਨਾਮ ਵੰਡੇ ਗਏ। ਸੈਸ਼ਨ 2024-25 ਵਿਚ ਦਸਵੀਂ ਅਤੇ ਬਾਰਵੀਂ ਦੇ ਮੈਰੀਟੋਰੀਅਸ ਬੱਚਿਆਂ ਨੂੰ ਵੀ ਇਸ ਮੌਕੇ ਖਾਸ ਤੌਰ ’ਤੇ ਸਨਮਾਨਿਤ ਕੀਤਾ ਗਿਆ, ਨਾਲ ਹੀ 2025 -26 ਦੇ ਦਸਵੀਂ ਦੇ ਨਤੀਜੇ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵੀ ਖਾਸ ਤੌਰ ਤੇ ਇਨਾਮ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਅਤੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਵੱਲੋਂ ਪੜ੍ਹਾਈ ਦੇ ਖੇਤਰ ਵਿੱਚ ਕੀਤੀ ਗਈ ਕਾਰਗੁਜ਼ਾਰੀ ਲਈ ਮੁਬਾਰਕਵਾਦ ਦਿੱਤੀ ਅਤੇ ਕਿਹਾ ਕਿ ਸਕੂਲ ਵੱਲੋਂ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਮੇਂ ਸਮੇਂ ਤੇ ਅਲੱਗ-ਅਲੱਗ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮਾਪੇ ਬੱਚਿਆਂ ਦੀ ਪੜ੍ਹਾਈ ਵਿਚ ਸਕੂਲ ਦਾ ਪੂਰਾ ਸਹਿਯੋਗ ਦੇ ਰਹੇ ਹਨ, ਆਸ ਕੀਤੀ ਜਾਂਦੀ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰ੍ਹਾਂ ਮਾਪਿਆਂ ਦਾ ਸਹਿਯੋਗ ਮਿਲਦਾ ਰਹੇਗਾ ਤਾਂਕਿ ਸਕੂਲ ਨੂੰ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਬੁਲੰਦੀਆਂ ਤੱਕ ਲਿਜਾਇਆ ਜਾ ਸਕੇ। -ਖਿੱਚ ਦਾ ਕੇਂਦਰ ਰਿਹਾ ਬੱਚਿਆਂ ਦੁਆਰਾ ਪੇਸ਼ ਕੀਤਾ ਗਿਆ ਗੁਜਰਾਤੀ ਨਾਚ ਅਤ ਭੰਗੜਾ ਸੀਨੀਅਰ ਸਕੂਲ ਦੇ ਨਾਲ ਨਾਲ ਗਿੱਲ ਮਾਰਕੀਟ ਨਿਊ ਜਨਤਾ ਨਗਰ ਸਥਿੱਤ ਸ਼੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਹਾਈ ਸਕੂਲ ਵਿਖੇ ਵੀ ਸ਼ਨਿੱਚਰਵਾਰ ਨੂੰ ਸਲਾਨਾ ਇਨਾਮ ਵੰਡ ਸਮਾਰੋਹ 2025-2 ਬੜੀ ਧੂਮਧਾਮ ਦੇ ਨਾਲ ਮਨਾਇਆ ਗਿਆ। ਇਸ ਵਿੱਚ ਸਕੂਲ ਮੈਨੇਜਮੈਂਟ ਵੱਲੋਂ ਜਮਾਤ ਨਰਸਰੀ ਤੋਂ ਦਸਵੀਂ ਤੱਕ ਦੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦਿੱਤੇ ਗਏ। ਇੱਥੇ ਇਹ ਗੱਲ ਵਰਣਨਯੋਗ ਹੈ ਕਿ ਇੰਨ੍ਹਾਂ ਸਾਰੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵਿਸ਼ੇਸ਼ ਰੂਪ ਵਿਚ ਇਸ ਸਮਾਰੋਹ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਸੀ। ਸਕੂਲ ਦੀ ਪਰੰਪਰਾ ਅਨੁਸਾਰ ਸਮਾਰੋਹ ਦਾ ਆਰੰਭ ਸ਼ਬਦ ਗਾਇਨ ਦੇ ਨਾਲ ਕੀਤਾ ਗਿਆ, ਸਕੂਲ ਸੌਂਗ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਸਵਾਗਤ ਡਾਂਸ ਅਤੇ ਗਣੇਸ਼ ਵੰਦਨਾ ਪੇਸ਼ ਕੀਤੀ ਗਈ। ਬੱਚਿਆਂ ਦੁਆਰਾ ਪੇਸ਼ ਕੀਤਾ ਗਿਆ ਗੁਜਰਾਤੀ ਨਾਚ ਅਤੇ ਭੰਗੜਾ ਖਿੱਚ ਦਾ ਕੇਂਦਰ ਰਹੇ। ਆਪਣੇ ਸ਼ਬਦਾਂ ਦੇ ਦੌਰਾਨ ਸਕੂਲ ਡਾਇਰੈਕਟਰ ਪਵਨਦੀਪ ਸਿੰਘ ਸਹਿਗਲ ਅਤੇ ਚੇਅਰਮੈਨ ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅੱਵਲ ਆਉਣ ਦੀਆਂ ਵਧਾਈਆਂ ਦਿੱਤੀਆਂ, ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਸੰਬੋਧਨ ਕਰਦੇ ਹੋਇਆਂ ਉਨਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਣਦੀਆਂ ਜ਼ਰੂਰਤਾਂ ਨੂੰ ਸਮੇਂ ਸਮੇਂ ਤੇ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕਰਦਾ ਹੈ, ਅਤੇ ਇੰਨਾਂ ਕੋਸ਼ਿਸ਼ਾਂ ਨੂੰ ਸਫਲ ਬਣਾਉਣਾ, ਮਾਤਾ ਪਿਤਾ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ ਨੇ ਆਪਣੇ ਸ਼ਬਦਾਂ ਵਿਚ ਸਾਰੇ ਪੁਜ਼ੀਸ਼ਨ ਹੋਲਡਰ, ਆਊਟਸਟੈਂਡਿੰਗ ਅਚੀਵਮੈਂਟ, ਰੈਗੂਲੈਰਿਟੀ, ਸਟਾਰ ਸਟੂਡੈਂਟ ਆਫ ਦਾ ਈਅਰ ,ਸਿੱਖ ਮਿਸ਼ਨਰੀ ਪ੍ਰੀਖਿਆ ਅਤੇ ਨੈਤਿਕ ਸਿੱਖਿਆ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਕੇ ਵਧੀਆ ਪ੍ਰਦਰਸ਼ਨ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਆ।