ਮਾਲਵਾ ਖਾਲਸਾ ਸਕੂਲ ’ਚ ਸਾਲਾਨਾ ਨਤੀਜੇ ਐਲਾਨੇ ਗਏ
ਮਾਲਵਾ ਖਾਲਸਾ ਸਕੂਲ 'ਚ ਸਾਲਾਨਾ ਨਤੀਜੇ ਐਲਾਨੇ ਗਏ
Publish Date: Mon, 30 Mar 2026 06:41 PM (IST)
Updated Date: Tue, 31 Mar 2026 04:10 AM (IST)
ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਦੇ ਨਰਸਰੀ ਤੋਂ ਲੈ ਕੇ 1 ਸਾਇੰਸ, ਕਾਮਰਸ ਅਤੇ ਹਿਊਮੈਨਟੀਜ਼ ਤੱਕ ਦੀਆਂ ਕਲਾਸਾਂ ਦੇ ਸਾਲਾਨਾ ਨਤੀਜੇ ਐਲਾਨੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕਿਹਾ ਕਿ ਡਾ. ਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਦੀਆਂ ਸਾਰੀਆਂ ਗੈਰ-ਬੋਰਡ ਕਲਾਸਾਂ ਦੇ ਸਾਲਾਨਾ ਨਤੀਜੇ ਐਲਾਨੇ ਗਏ ਹਨ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸਾਲਾਨਾ ਪ੍ਰੀਖਿਆਵਾਂ ’ਚ ਅਧਿਆਪਕਾਂ ਦੇ ਸਾਹਮਣੇ ਪੂਰੇ ਸਾਲ ਦੀ ਆਪਣੀ ਮਿਹਨਤ ਦਾ ਪ੍ਰਦਰਸ਼ਨ ਬਹੁਤ ਵਧੀਆ ਢੰਗ ਨਾਲ ਕੀਤਾ ਹੈ ਅਤੇ ਉਨ੍ਹਾਂ ਦੀ ਸਾਲ ਦੀ ਮਿਹਨਤ ਦਾ ਨਤੀਜਾ ਐਲਾਨਿਆ ਗਿਆ ਹੈ। ਸਕੂਲ ਵੱਲੋਂ ਮਨੋਜ ਕੁਮਾਰ, ਪਰਮਬੀਰ ਸਿੰਘ, ਹਰਪਾਲ ਸਿੰਘ, ਵਰਿੰਦਰ ਸਿੰਘ, ਸ਼ਰਨਜੀਤ ਸਿੰਘ, ਮਨਦੀਪ ਸਿੰਘ, ਰਵਿੰਦਰ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਮੋਨੀ ਬਾਲਾ, ਕਮਲਜੀਤ ਕੌਰ, ਸ਼ਾਲੂ ਅਤੇ ਹੋਰ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਅੱਗੇ ਵਧਣ ਲਈ ਪ੍ਰਾਰਥਨਾ ਕੀਤੀ।