ਸਤਿਆ ਭਾਰਤੀ ਸਕੂਲ ’ਚ ਸਾਲਾਨਾ ਖੇਡ ਦਿਵਸ ਮਨਾਇਆ ਸਤਿਆ ਭਾਰਤੀ ਸਕੂਲ ਸਿਰਥਲਾ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ
Publish Date: Sun, 01 Nov 2026 06:50 PM (IST)
Updated Date: Mon, 02 Nov 2026 04:02 AM (IST)
ਸ਼ਾਂਤੀ ਹਾਊਸ ਨੇ ਜਿੱਤਿਆ ਅੰਤਰ-ਸਦਨ ਖੇਡ ਮੁਕਾਬਲਾ ਹਰਪ੍ਰੀਤ ਸਿੰਘ ਮਾਂਹਪੁਰ, ਪੰਜਾਬੀ ਜਾਗਰਣ, ਜੌੜੇਪੁਲ ਜਰਗ : ਸਤਿਆ ਭਾਰਤੀ ਸਕੂਲ, ਸਿਰਥਲਾ ਵਿਖੇ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵੱਖ-ਵੱਖ ਇਨਡੋਰ ਅਤੇ ਆਊਟਡੋਰ ਖੇਡਾਂ ਦੇ ਨਾਲ-ਨਾਲ ਮਾਪਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪੇਰੈਂਟ ਐਂਗੇਜਮੈਂਟ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੇਵਾਮੁਕਤ ਫ਼ੌਜੀ ਅਧਿਕਾਰੀ ਸੱਜਣ ਸਿੰਘ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਬਲਵਿੰਦਰ ਸਿੰਘ, ਸਵਰਨਜੀਤ ਸਿੰਘ ਜੱਗੀ, ਅਕਿੰਦਰ ਕੌਰ, ਡਿੰਪਲ ਕੌਰ, ਪੰਚ ਬਲਜਿੰਦਰ ਕੌਰ, ਇੰਦਰਜੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਲਜੋਤ ਸਿੰਘ ਤੇ ਕਲੱਸਟਰ ਕੋਆਰਡੀਨੇਟਰ ਹਰਜਿੰਦਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਸ਼ਕਤੀ, ਸ਼ਾਂਤੀ ਅਤੇ ਵੈਭਵ ਹਾਊਸਾਂ ਵਿਚਕਾਰ ਅੰਤਰ-ਸਦਨ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸ਼ਾਂਤੀ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਸਥਾਨ ਹਾਸਲ ਕੀਤਾ। ਪੂਰੇ ਪ੍ਰੋਗਰਾਮ ਦੀ ਸੁਚੱਜੇ ਢੰਗ ਨਾਲ ਅਗਵਾਈ ਸਕੂਲ ਦੀ ਹੈੱਡ ਗਰਲ ਰੁਬਨਜੋਤ ਕੌਰ ਗਿੱਲ ਵੱਲੋਂ ਕੀਤੀ ਗਈ। ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਹਿਯੋਗ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸਕੂਲ ਹੈੱਡ ਟੀਚਰ ਪਰਮਜੀਤ ਕੌਰ, ਅਧਿਆਪਕਾਵਾਂ ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਨਵਪ੍ਰੀਤ ਕੌਰ, ਰਾਜਦੀਪ ਕੌਰ, ਕੁਲਵਿੰਦਰ ਕੌਰ ਅਤੇ ਗੁਰਮੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਅੰਤ ਵਿੱਚ ਸਕੂਲ ਹੈੱਡ ਟੀਚਰ ਪਰਮਜੀਤ ਕੌਰ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ, ਮਾਪਿਆਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਕੂਲ ਅਤੇ ਮਾਪਿਆਂ ਵਿਚਕਾਰ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ।