ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ’ਚ ਸਾਲਾਨਾ ਖੇਡ ਸਮਾਗਮ ਕਰਵਾਇਆ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ
Publish Date: Tue, 03 Mar 2026 06:44 PM (IST)
Updated Date: Wed, 04 Mar 2026 04:09 AM (IST)

ਫੋਟੋ ਨੰਬਰ-2 ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ (ਲੜਕੀਆਂ) ਲੁਧਿਆਣਾ ਵਿਖੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਕਵਲਜੀਤ ਕੌਰ ਦੀ ਅਗਵਾਈ ਅਧੀਨ ਸਮੂਹ ਸਟਾਫ ਦੇ ਸਹਿਯੋਗ ਨਾਲ਼ ਸਾਲਾਨਾ ਖੇਡ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਕਾਲਜ ਦੇ ਵਿਹੜੇ ਅੰਦਰ ਗੁਲਦਸਤਾ ਭੇਟ ਕਰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਤੇ ਸਾਰੇ ਅਧਿਆਪਕ ਸਾਹਿਬਾਨਾਂ ਦੁਆਰਾ ਗੁਬਾਰਿਆਂ ਦੇ ਗੁੱਛੇ ਨੂੰ ਅਸਮਾਨ ਵੱਲ ਛੱਡ ਕੇ ਸੰਕੇਤਕ ਤੌਰ ਤੇ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਐਰੋਬਿਕਸ ਨਾਲ਼ ਖੇਡ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਪੂਰੀ ਗਰਮ ਜੋਸ਼ੀ ਨਾਲ਼ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ। ਇਸ ਦੌਰਾਨ ਤਿੰਨ ਟੰਗੀ ਦੌੜ,100 ਮੀਟਰ ਦੌੜ, ਸੈਕ ਦੌੜ, ਸ਼ਾਰਟ ਪੁੱਟ, ਰੁਕਾਵਟ (ਅਬਸਟੈਕਲ ਰੇਸ) ਦੌੜ, ਅੱਠ ਭੁਜਾ ਜੀਵ ਦੀ ਦੌੜ (ਆਕਟੋਪਸ ਰੇਸ) ਮੁੱਖ ਆਕਰਸ਼ਣ ਦਾ ਕੇਂਦਰ ਰਹੀਆਂ। ਸਲੋਨੀ ਨੂੰ ਬੈਸਟ ਐਥਲੀਟ ਦੇ ਖ਼ਿਤਾਬ ਨਾਲ਼ ਨਿਵਾਜਿਆ ਗਿਆ। ਪ੍ਰਿੰਸੀਪਲ ਸਾਹਿਬਾਨਾਂ ਨੇ ਆਪਣੇ ਸੰਬੋਧਨ ’ਚ ਵਿਦਿਆਰਥਣਾਂ ਨੂੰ ਜੀਵਨ ’ਚ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਰੋਜ਼ਾਨਾ ਜੀਵਨ ’ਚ ਕੋਈ ਇਕ ਖੇਡ ਨੂੰ ਸ਼ਾਮਲ ਕਰਨ ਲਈ ਪ੍ਰੇਰਿਆ। ਅੰਤ ’ਚ ਰਾਸ਼ਟਰੀ ਗਾਣ ਨਾਲ਼ ਖੇਡ ਸਮਾਗਮ ਸੰਪੰਨ ਹੋਇਆ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਵਿਭਾਗ ਦੇ ਮੁਖੀ ਅਤੇ ਅਧਿਆਪਕ ਸਾਹਿਬਾਨਾਂ ਦੀ ਇਸ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਤੇ ਜੇਤੂਆਂ ਨੂੰ ਵਧਾਈ ਦਿੱਤੀ।