- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਦੁੱਗਰੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਆਏ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਤਲਾਸ਼ੀ ਦੇ ਦੌਰਾਨ ਉਹਨਾਂ ਦੇ ਕਬਜੇ ਚੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ। ਏਐਨਟੀਐਫ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਚੋਂ 1 ਕਿਲੋ ਤੋਂ ਵੱਧ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਏਐਨਟੀਐਫ ਦੇ ਇੰਚਾਰਜ ਨਰੇਸ਼ ਕੁਮਾਰ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਖਿਲੇਸ਼ ਅਤੇ ਅਰਵਿੰਦ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਉਨ੍ਹਾਂ ਕੋਲੋਂ ਵਧੇਰੇ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ।
ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਦੁੱਗਰੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਆਏ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਤਲਾਸ਼ੀ ਦੇ ਦੌਰਾਨ ਉਹਨਾਂ ਦੇ ਕਬਜੇ ਚੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਜਾਂਚ ਦੇ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਚੋਂ 40 ਹਜ਼ਾਰ ਤੋਂ ਵੱਧ ਦੀ ਰਕਮ ਵੀ ਬਰਾਮਦ ਕੀਤੀ ਗਈ ਹੈ। ਦੁਰਾਨੇ ਤਫਤੀਸ਼ ਇਹ ਵੀ ਸਾਹਮਣੇ ਆਇਆ ਕਿ ਮੁਲਜਮ ਅਖਿਲੇਸ਼ ਕੁਮਾਰ ਦੇ ਖਿਲਾਫ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ 17 ਅਪਰਾਧ ਮੁਕਦਮੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੇ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਹੈ।