ਜੰਡੂ ਐੱਸਓਆਈ ਵਾਰਡ ਨੰਬਰ 49 ਦੇ ਪ੍ਰਧਾਨ ਨਿਯੁਕਤ
ਜੰਡੂ ਐਸਓਆਈ ਵਾਰਡ ਨੰਬਰ 49 ਦੇ ਪ੍ਰਧਾਨ ਨਿਯੁਕਤ
Publish Date: Mon, 04 May 2026 06:44 PM (IST)
Updated Date: Tue, 05 May 2026 04:12 AM (IST)
- ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਨੇ : ਸੋਖੀ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਅਰਬਨ ਅਸਟੇਟ ਫੇਸ ਨੰਬਰ 2 ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਭਰਵੀਂ ਮੀਟਿੰਗ ਹੋਈ, ਜਿਸ ਦੌਰਾਨ ਨੌਜਵਾਨ ਆਗੂ ਗੁਰਜੋਤ ਸਿੰਘ ਜੰਡੂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸਓਆਈ ਦੇ ਵਾਰਡ ਨੰਬਰ 49 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਸੋਖੀ ਨੇ ਕਿਹਾ ਕਿ ਗੁਰਜੋਤ ਸਿੰਘ ਜੰਡੂ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਹਨ, ਜਿਸ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾ ਤੇ ਇਨ੍ਹਾਂ ਨੂੰ ਮਾਣ ਬਖਸ਼ਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਐਸਓਆਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਇਹੋ ਜਿਹੀ ਖੇਤਰੀ ਸਿਆਸੀ ਪਾਰਟੀ ਹੈ, ਜੋਕਿ ਮਿਹਨਤੀ ਵਰਕਰਾਂ ਨੂੰ ਮਾਨ ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਰਕਾਰਾਂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸੋਖੀ ਨੇ ਕਿਹਾ ਕਿ ਅਕਾਲੀ ਦਲ ਲਈ ਮਾਣ ਵਾਲੀ ਗੱਲ ਹੈ ਕਿ ਇਸ ਨਾਲ ਨੌਜਵਾਨ ਵੱਡੀ ਗਿਣਤੀ ਵਿੱਚ ਤੇਜੀ ਨਾਲ ਜੁੜ ਰਹੇ ਹਨ ਅਤੇ ਸਮਝਦੇ ਹਨ ਕਿ ਪੰਜਾਬ ਦਾ ਅਸਲ ਵਿਚ ਭਲਾ ਇਕੋ ਇਕ ਖੇਤਰੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ, ਜਦਕਿ ਬਾਕੀ ਦੀਆਂ ਸਿਆਸੀ ਪਾਰਟੀਆਂ ਦੇ ਆਗੂ ਤਾਂ ਪੰਜਾਬ ਨੂੰ ਲੁੱਟ ਕੇ ਆਪਣੇ ਦਿੱਲੀ ਵਾਲੇ ਆਕਾਵਾਂ ਨੂੰ ਖੁਸ਼ ਕਰਨ ਵਿੱਚ ਲੱਗੇ ਰਹਿੰਦੇ ਹਨ। ਮੀਟਿੰਗ ਦੌਰਾਨ ਗੁਰਜੋਤ ਸਿੰਘ ਜੰਡੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਅਤੇ ਜਿਲ੍ਹਾ ਜਥੇਦਾਰ ਭੁਪਿੰਦਰ ਸਿੰਘ ਭਿੰਦਾ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਹ ਅਕਾਲੀ ਦਲ ਦੀ ਚੜਦੀ ਕਲਾ ਲਈ ਆਪਣੇ ਸਾਥੀਆਂ ਸਮੇਤ ਘਰ-ਘਰ ਜਾ ਕੇ ਪਾਰਟੀ ਦੀਆ ਨੀਤੀਆਂ ਪੁਚਾਉਣ ਦੇ ਨਾਲ ਨਾਲ ਵਿਰੋਧੀ ਪਾਰਟੀਆਂ ਦੀਆਂ ਪੰਜਾਬ ਨੂੰ ਲੁੱਟਣ ਵਾਲੀਆਂ ਸਾਜਿਸ਼ਾਂ ਦਾ ਭਾਂਡਾ ਵੀ ਸਰੇ ਬਜ਼ਾਰ ਭੰਨਣਗੇ। ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਪ੍ਰਵੀਨ ਭਾਰਤੀ, ਗੁਰਵੀਰ ਸਿੰਘ, ਮਨਿੰਦਰਪਾਲ ਸਿੰਘ ਪਾਲੀ, ਗੁਰਪ੍ਰੀਤ ਕੌਰ ਪ੍ਰੀਤੀ, ਇਸ਼ਪ੍ਰੀਤ ਸਿੰਘ, ਪਰਮ ਪ੍ਰਤਾਪ ਸਿੰਘ, ਹਰਿਮੰਦਰ ਸਿੰਘ, ਤੁਸਾਰ ਸੂਦ, ਅਮਨਜੋਤ ਸਿੰਘ, ਹਰਮਨ ਪ੍ਰੀਤ ਸਿੰਘ ਸਮੇਤ ਅਕਾਲੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਜ਼ਾਰ ਸਨ।