ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ’ਚ ਭਾਜਪਾ ਨੂੰ ਮਿਲੇਗੀ ਮਜ਼ਬੂਤੀ : ਭਾਗਪੁਰ
ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ’ਚ ਭਾਜਪਾ ਨੂੰ ਮਿਲੇਗੀ ਮਜ਼ਬੂਤੀ- ਭਾਗਪੁਰ
Publish Date: Thu, 28 May 2026 09:54 PM (IST)
Updated Date: Fri, 29 May 2026 04:17 AM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਨੇ ਪੰਜਾਬ ਵਿੱਚ ਨਵਾਂ ਸੂਬਾ ਪ੍ਰਧਾਨ ਲਗਾਕੇ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਹੈ। ਪਾਰਟੀ ਹਾਈਕਮਾਨ ਨੇ ਇੱਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਨਾਲ ਨਿੱਜੀ ਤੌਰ ‘ਤੇ ਜੁੜੇ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਪ੍ਰਧਾਨ ਦੀ ਜਿੰਮੇਵਾਰੀ ਦਿੱਤੀ ਹੈ, ਜਿਨ੍ਹਾਂ ਕੋਲ ਰਾਜਨੀਤਿਕ ਤੁਜਰਬਾ ਹੈ। ਉਨ੍ਹਾਂ ਦੇ ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਨਾਲ ਸੂਬੇ ਵਿੱਚ ਭਾਜਪਾ ਨੂੰ ਇੱਕ ਨਵੀਂ ਤਾਕਤ ਅਤੇ ਸੰਗਠਨਾਤਮਕ ਮਜ਼ਬੂਤੀ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਜਮੇਰ ਸਿੰਘ ਭਾਗਪੁਰ ਨੇ ਪੰਜਾਬੀ ਜਾਗਰਣ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਜਿੱਥੇ ਭਾਗਪੁਰ ਨੇ ਭਾਜਪਾ ਹਾਈਕਮਾਂਡ ਦਾ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਲਈ ਦਿਲੋਂ ਧੰਨਵਾਦ ਕੀਤਾ ਉੱਥੇ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੰਦੇ ਹੋਏ ਸੁੱਭਕਾਮਨਾਵਾਂ ਦਿੱਤੀਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪਾਰਟੀ ਅਗਾਮੀ ਪੰਜਾਬ ਵਿਧਾਨ ਚੋਣਾਂ ਨੂੰ ਸਰ ਕਰਕੇ ਸੂਬੇ ਵਿੱਚ ਡਬਲ ਇੰਜ਼ਨ ਦੀ ਸਰਕਾਰ ਜਰੂਰ ਬਣਾਏਗੀ। ਅਜਮੇਰ ਸਿੰਘ ਭਾਗਪੁਰ ਨੇ ਪਾਰਟੀ ਹਾਈਕਮਾਂਡ ਦੇ ਇਸ ਫੈਸਲੇ ਨੂੰ ਪਾਰਟੀ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਦੀ ਰਾਜਨੀਤੀ ਲਈ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਵੱਡੀ ਸਫਲਤਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਆਉਣ ਵਾਲੇ ਸਮੇਂ ਵਿੱਚ ਨਵੀਆਂ ਉਚਾਈਆਂ ਨੂੰ ਛੂਹਦੀ ਹੋਈ ਲੋਕਾਂ ਦਾ ਹੋਰ ਵੱਧ ਭਰੋਸਾ ਜਿੱਤਣ ਵਿੱਚ ਕਾਮਯਾਬ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਹਮੇਸ਼ਾ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਜੁਝਾਰੂ ਵਰਕਰਾਂ ਅਤੇ ਆਗੂਆਂ ਨੂੰ ਮਾਣ-ਸਨਮਾਨ ਦਿੰਦੀ ਆਈ ਹੈ, ਜਿਸ ਨਾਲ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੁੰਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਜਪਾ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਲਈ ਵਚਨਬੱਧ ਰਹੇਗੀ ਅਤੇ ਭਵਿੱਖ ਵਿੱਚ ਵੀ ਇਹ ਯਤਨ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਭਰੌਸਾ ਦਿੱਤਾ ਕਿ ਜਿੱਥੇ ਵੀ ਉਨ੍ਹਾਂ ਅਤੇ ਉਨ੍ਹਾਂ ਟੀਮ ਦੀ ਡਿਊਟੀ ਲਗਾਉਣਗੇ ਉਸ ਤਨਦੇਹੀ ਨਾਲ ਪੂਰਾ ਕਰਨਗੇ।