ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਥਾਣਾ-7 ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 20 ਪੇਟੀਆਂ ਸਣੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਉਦੋਂ ਕੀਤੀ, ਜਦੋਂ ਦੋਵੇਂ ਮੁਲਜ਼ਮ ਥਰੀ ਵ੍ਹੀਲਰ 'ਚ ਸ਼ਰਾਬ ਲੱਦ ਕੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ 'ਚ ਸਪਲਾਈ ਕਰਨ ਜਾ ਰਹੇ ਸਨ। ਥਾਣਾ-7 ਦੀ ਪੁਲਿਸ ਨੇ ਏਐੱਸਆਈ ਰੇਸ਼ਮ ਸਿੰਘ ਦੇ ਬਿਆਨਾਂ 'ਤੇ ਸ਼ਿਮਲਾਪੁਰੀ ਦੇ ਵਾਸੀ ਧਰਮਿੰਦਰ ਕੁਮਾਰ ਤੇ ਮਾਨ ਨਗਰ ਦੇ ਰਹਿਣ ਵਾਲੇ ਲਖਬੀਰ ਸਿੰਘ ਖ਼ਿਲਾਫ਼ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਹਨ ਤੇ ਇਸ ਵੇਲੇ ਥ੍ਰੀ ਵ੍ਹੀਲਰ 'ਚ ਸ਼ਰਾਬ ਲੱਦ ਕੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ 'ਚ ਸਪਲਾਈ ਕਰਨ ਲਈ ਜਾ ਰਹੇ ਹਨ। ਸੂਚਨਾ ਤੋਂ ਬਾਅਦ ਪੁਲਿਸ ਨੇ ਸਮਰਾਲਾ ਚੌਕ 'ਚ ਨਾਕਾਬੰਦੀ ਕਰ ਕੇ ਆਟੋ ਸਮੇਤ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਪੁਲਿਸ ਨੇ ਆਟੋ 'ਚੋਂ ਨਾਜਾਇਜ਼ ਸ਼ਰਾਬ ਦੀਆਂ 20 ਪੇਟੀਆਂ ਬਰਾਮਦ ਕੀਤੀਆਂ। ਤਫ਼ਤੀਸ਼ੀ ਅਫ਼ਸਰ ਰੇਸ਼ਮ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿਛ ਕੀਤੀ ਜਾ ਰਹੀ ਹੈ। ਆਸ ਹੈ ਕਿ ਦੌਰਾਨੇ ਪੁੱਛਗਿੱਛ ਕਈ ਹੋਰ ਖੁਲਾਸੇ ਵੀ ਹੋਣਗੇ।