ਲੁਧਿਆਣਾ ਅਨਾਜ ਮੰਡੀ ਵਿੱਚ ਝੋਨੇ ਦੀ ਆਮਦ ਹੋਈ ਸ਼ੁਰੂ
ਲੁਧਿਆਣਾ ਅਨਾਜ ਮੰਡੀ ਵਿੱਚ ਝੋਨੇ ਦੀ ਆਮਦ ਹੋਈ ਸ਼ੁਰੂ
Publish Date: Mon, 06 Oct 2025 10:38 PM (IST)
Updated Date: Tue, 07 Oct 2025 04:11 AM (IST)

ਵਿਧਾਇਕ ਬੱਗਾ, ਚੇਅਰਮੈਨ ਗਿੱਲ ਤੇ ਐੱਸਡੀਐੱਮ ਡਾ. ਪੂਰਨਪ੍ਰੀਤ ਕੌਰ ਨੇ ਸ਼ੁਰੂ ਕਰਵਾਈ ਖਰੀਦ ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ ਕਿਸਾਨਾਂ ਵੱਲੋਂ ਲੁਧਿਆਣਾ ਦਾਣਾ ਮੰਡੀ ਵਿਖੇ ਝੋਨੇ ਦੀ ਫਸਲ ਲਿਆਉਣੀ ਸ਼ੁਰੂ ਕਰ ਦਿੱਤੀ ਗਈ ਹੈ। ਮਾਰਕੀਟ ਕਮੇਟੀ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਨੂੰ ਦੇਖਣ ਲਈ ਅੱਜ ਐਸਡੀਐਮ ਡਾ. ਪੂਨਮ ਪ੍ਰੀਤ ਕੌਰ ਪਹੁੰਚੇ। ਇਸ ਮੌਕੇ ਤੇ ਵਿਧਾਇਕ ਮਦਨ ਲਾਲ ਬੱਗਾ ਅਤੇ ਚੇਅਰਮੈਨ ਗੁਰਜੀਤ ਸਿੰਘ ਵੀ ਮੌਕੇ ’ਤੇ ਪਹੁੰਚੇ ਤੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਤੇ ਕਿਸਾਨ ਵੀਰਾਂ ਨੂੰ ਵਧਾਈ ਦਿੱਤੀ। ਵਿਧਾਇਕ ਮਦਨ ਲਾਲ ਬੱਗਾ ਅਤੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਹੋਈ ਝੋਨੇ ਦੀ ਫ਼ਸਲ ਦੀ ਤੁਰੰਤ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਅਨਾਜ ਮੰਡੀਆਂ ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਸੁਕਾ ਕੇ ਹੀ ਮੰਡੀ ’ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ’ਚ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਵਿਧਾਇਕ ਬੱਗਾ ਅਤੇ ਚੇਅਰਮੈਨ ਗਿੱਲ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।