ਐਸੋਸੀਏਟਡ ਸਕੂਲਾਂ ਦੀਆਂ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਨੂੰ ਦੱਸੀਆਂ ਸਮੱਸਿਆਵਾਂ
ਐਸੋਸੀਏਟਿਡ ਸਕੂਲਾਂ ਦੀਆਂ ਜਥੇਬੰਦੀਆਂ ਨੇ ਸਿੱਖਿਆ ਮੰਤਰੀ ਨੂੰ ਦੱਸੀਆਂ ਸਮੱਸਿਆਵਾਂ
Publish Date: Tue, 06 Jan 2026 10:11 PM (IST)
Updated Date: Wed, 07 Jan 2026 04:09 AM (IST)
ਰਵੀ, ਪੰਜਾਬੀ ਜਾਗਰਣ, ਲੁਧਿਆਣਾ ਐਸੋਸੀਏਟਡ ਸਕੂਲਾਂ ਦੇ ਪ੍ਰਬੰਧਕਾਂ ਨੇ ਸਮੱਸਿਆਵਾਂ ਸਬੰਧੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ। ਸਕੂਲ ਪ੍ਰਬੰਧਕਾਂ ਨੇ ਸਿੱਖਿਆ ਮੰਤਰੀ ਨੂੰ ਐਸੋਸੀਏਟਿਡ ਸਕੂਲਾਂ ਦਾ ਕੰਟੀਨਿਊਏਸ਼ਨ ਪਰਫ਼ਾਰਮਾ ਪਾਉਣ ਦੀ ਮੰਗ ਕੀਤੀ, ਜੋ ਕਿ ਕਾਫੀ ਸਮੇਂ ਤੋਂ ਵਿਚਾਰ ਅਧੀਨ ਹੈ ਤੇ ਨਾਲ ਹੀ ਸਕੂਲਾਂ ਨੂੰ ਆ ਰਹੀਆਂ ਹੋਰਨਾਂ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ। ਸਿੱਖਿਆ ਮੰਤਰੀ ਬੈਂਸ ਨੇ ਸਕੂਲ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ’ਚ ਸੁਨੀਲ ਮਹਿਤਾ, ਵਿਜੇ ਠਾਕੁਰ, ਮਨਪ੍ਰੀਤ ਗਿੱਲ, ਪ੍ਰਿਥੀਪਾਲ ਸਿੰਘ, ਆਨੰਦ ਸਿੰਘ ਤੇ ਪ੍ਰਦੀਪ ਸ਼ਰਮਾ ਹਾਜ਼ਰ ਸਨ।