ਜੇਐੱਨਐੱਨ, ਲੁਧਿਆਣਾ : ਪੁਰਾਣੀ ਰੰਜਿਸ਼ ਕਾਰਨ ਇਕ ਵਿਅਕਤੀ ਨੇ ਗੁਆਂਢ 'ਚ ਰਹਿਣ ਵਾਲੇ ਪਤੀ-ਪਤਨੀ 'ਤੇ ਹਮਲਾ ਕਰ ਦਿੱਤਾ। ਕੁੱਟਮਾਰ ਕਰ ਕੇ ਜ਼ਖ਼ਮੀ ਕਰ ਕੇ ਜ਼ਖ਼ਮੀ ਕਰਨ ਤੋਂ ਬਾਅਦ ਦੋਸ਼ੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਫ਼ਰਾਰ ਹੋ ਗਿਆ।

ਹੁਣ ਥਾਣਾ ਸਦਰ ਦੀ ਪੁਲਿਸ ਨੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਹੈ। ਹੌਲਦਾਰ ਹਰਭੇਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਪਿੰਡ ਜੱਸੋਵਾਲ ਸੂਦਾ ਨਿਵਾਸੀ ਯਾਦਵਿੰਦਰ ਸਿੰਘ ਦੇ ਰੂਪ 'ਚ ਹੋਈ। ਪੁਲਿਸ ਨੇ ਉਸੇ ਪਿੰਡ 'ਚ ਰਹਿਣ ਵਾਲੇ ਗੁਰਚਰਨ ਸਿੰਘ ਦੀ ਸ਼ਿਕਾਇਤ 'ਤੇ ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ। ਪੁਲਿਸ ਨੂੰ ਦਿੱਤੇ ਬਿਆਨ 'ਚ ਉਸ ਨੇ ਦੱਸਿਆ ਕਿ ਮੁਲਜ਼ਮ ਦੇ ਨਾਲ ਉਸ ਦੀ ਪੁਰਾਣੀ ਰੰਜਿਸ਼ ਹੈ। 29 ਦਸੰਬਰ ਨੂੰ ਉਹ ਆਪਣੀ ਪਤਨੀ ਨਾਲ ਘਰ ਦੇ ਬਾਹਰ ਖੜ੍ਹਾ ਸੀ। ਉਸੇ ਦੌਰਾਨ ਪੁਰਾਣੀ ਰੰਜਿਸ਼ ਕਾਰਨ ਮੁਲਜ਼ਮ ਨੇ ਗਾਲੀ-ਗਲੌਚ ਕਰਨ ਤੋਂ ਬਾਅਦ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੇ ਰੌਲ਼ਾ ਪਾਉਣ 'ਤੇ ਇਕੱਠੀ ਹੋਈ ਭੀੜ ਨੂੰ ਦੇਖ ਕੇ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਫ਼ਰਾਰ ਹੋ ਗਿਆ।