- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਗਜ਼ੀ ਹੇਰਾਫੇਰੀ ਕਰਕੇ ਖੇਤੀਬਾੜੀ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕਥਿਤ ਕੋਸ਼ਿਸ਼ ਦੇ ਮਾਮਲੇ ਵਿੱਚ ਥਾਣਾ ਦਰੇਸੀ ਦੀ ਪੁਲਿਸ ਨੇ ਛੇ ਵਿਅਕਤੀਆਂ ਅਤੇ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਕਾਗਜ਼ੀ ਹੇਰਾਫੇਰੀ ਕਰਕੇ ਖੇਤੀਬਾੜੀ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕਥਿਤ ਕੋਸ਼ਿਸ਼ ਦੇ ਮਾਮਲੇ ਵਿੱਚ ਥਾਣਾ ਦਰੇਸੀ ਦੀ ਪੁਲਿਸ ਨੇ ਛੇ ਵਿਅਕਤੀਆਂ ਅਤੇ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ।
ਪੁਲਿਸ ਅਨੁਸਾਰ ਸਰਗੋਧਾ ਕਲੋਨੀ ਵਾਸੀ ਹਰਿੰਦਰਪਾਲ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਪਿੰਡ ਕਰਾਬਾਰਾ ਸਥਿਤ ਉਸ ਦੀ 15 ਕਨਾਲ 12 ਮਰਲੇ ਖੇਤੀਬਾੜੀ ਜ਼ਮੀਨ ਹੜਪਣ ਲਈ ਕਥਿਤ ਤੌਰ 'ਤੇ ਕਾਗਜ਼ੀ ਹੇਰਾਫੇਰੀ ਕੀਤੀ ਗਈ। ਪੜਤਾਲ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਮਾਲ ਮਹਿਕਮੇ ਦੇ ਰਿਕਾਰਡ ਵਿੱਚ ਪਿੰਡ ਸੇਖੇਵਾਲ ਦਾ ਖਸਰਾ ਨੰਬਰ ਦਰਸਾ ਕੇ ਵਿਵਾਦਤ ਜ਼ਮੀਨ ਦੇ ਆਲੇ-ਦੁਆਲੇ ਚਾਰਦੀਵਾਰੀ ਕਰਵਾ ਦਿੱਤੀ ਅਤੇ ਉਸ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ।
ਪੁਲਿਸ ਨੇ ਇਸ ਮਾਮਲੇ ਵਿੱਚ ਰਣਧੀਰ ਸਿੰਘ, ਹਰਦੀਪ ਸਿੰਘ, ਭੁਪਿੰਦਰਪਾਲ ਬਾਂਗਾ, ਮਹਿੰਦਰ, ਜਤਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧੋਖਾਧੜੀ, ਜਾਲਸਾਜ਼ੀ, ਅਪਰਾਧਿਕ ਧਮਕੀ ਸਮੇਤ ਹੋਰ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।